24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਐੱਸ.ਡੀ.ਐੱਮ. ਰਾਏਕੋਟ ਵਲੋਂ ਦਾਣਾ ਮੰਡੀ ਰਾਏਕੋਟ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 12-04-2026
ਰਾਏਕੋਟ, 11 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਐੱਸ.ਡੀ.ਐੱਮ. ਰਾਏਕੋਟ ਰਮਨਜੀਤ ਦਾਣਾ ਮੰਡੀ ਰਾਏਕੋਟ ਵਿਖੇ ਪੁੱਜੇ, ਜਿੱਥੇ ਉਨ੍ਹਾਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉੱਥੇ ਹੀ ਆੜ੍ਹਤੀਆਂ, ਮਜ਼ਦੂਰਾਂ ਤੇ ਫ਼ਸਲ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਡੀ.ਐੱਮ. ਰਮਨਜੀਤ ਨੇ ਆਖਿਆ ਕਿ ਪੰਜਾਬ ਸਰਕਾਰ ਤੇ ਮੰਡੀਕਰਨ ਦੀਆਂ ਹਦਾਇਤਾਂ ਨਾਲ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਜਾਵੇਗੀ | ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਸੁੱਕੀ ਤੇ ਨਮੀ ਰਹਿਤ ਫ਼ਸਲ ਹੀ ਮੰਡੀਆਂ ਵਿਚ ਲਿਆਂਦੀ ਜਾਵੇ ਤਾਂ ਜੋ ਫ਼ਸਲ ਵੇਚਣ ਵਿਚ ਕੋਈ ਦਿੱਕਤ ਪੇਸ਼ ਨਾ ਆ ਸਕੇ | ਉਨ੍ਹਾਂ ਆੜ੍ਹਤੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਖ਼ਰੀਦ ਪ੍ਰਬੰਧਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ, ਗੁਰਮੇਲ ਸਿੰਘ ਧਾਲੀਵਾਲ, ਅੰਮਿ੍ਤਪਾਲ ਸਿੰਘ ਜੌਹਲਾਂ, ਭੂਸ਼ਣ ਬਵੇਜਾ, ਪੰਕਜ ਕਾਂਸਲ, ਹੇਮਰਾਜ ਬਾਂਸਲ, ਜਸਵਿੰਦਰ ਸਿੰਘ ਇੰਸਪੈਕਟਰ ਪਨਗਰੇਨ, ਬਲਵੀਰ ਸਿੰਘ ਪਨਸਪ, ਲੇਖਾਕਾਰ ਵਰਿੰਦਰ ਸ਼ਰਮਾ, ਤੇਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬੀ ਬਾਗ ਜਗਰਾਉਂ ਵਿਖੇ ਇੰਟਰਲਾਕ ਟਾਈਲਾਂ ਨਾਲ ਬਣੇ ਮੇਨ ਰਸਤੇ ਦਾ ਵਿਧਾਇਕਾ ਬੀਬੀ ਮਾਣੂੰਕੇ ਵਲੋਂ ਉਦਘਾਟਨ ਅਗਲੀ ਖ਼ਬਰ ਹਲਕਾ ਗਿੱਲ 'ਚ ਇੰਚ: ਸਿੰਮਕ ਦੀ ਅਗਵਾਈ ਹੇਠ ਅਕਾਲੀ ਦਲ ਮਜ਼ਬੂਤ ਹੋਇਆ-ਮਲਕਪੁਰ/ਝੱਮਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।