25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਰਕਾਰ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਵੇ-ਕਲੇਰ, ਗਰੇਵਾਲ

ਅਜੀਤ ਡੈਸਕ 12-04-2026
ਜਗਰਾਉਂ, 11 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਵਿ੍ਦਾਵਨ ਗਏ ਸ਼ਰਧਾਲੂਆਂ ਨਾਲ ਹੋਏ ਹਾਦਸੇ ਦੌਰਾਨ ਜਗਰਾਉਂ ਦੇ ਮਿ੍ਤਕਾਂ ਦੇ ਪਰਿਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਦੁੱਖ ਸਾਂਝਾ ਕੀਤਾ ਗਿਆ ਤੇ ਵਿਛੜੀਆਂ ਰੂਹਾਂ ਨੂੰ ਭਿੱਜੀਆਂ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ | ਇਸ ਮੌਕੇ ਸ਼੍ਰੋਮਣੀ ਅਕਾਲੀ ਵਲੋਂ ਕੋਰ ਕਮੇਟੀ ਮੈਂਬਰ ਐੱਸ.ਆਰ.ਕਲੇਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਮਿ੍ਤਕ ਦੇਹਾਂ 'ਤੇ ਦੋਸ਼ਾਲਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਐੱਸ.ਆਰ.ਕਲੇਰ ਅਤੇ ਭਾਈ ਗਰੇਵਾਲ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਨੇ ਕਾਲਜਾ ਬਿੰਨ੍ਹਕੇ ਰੱਖ ਦਿੱਤਾ ਹੈ | ਉਨ੍ਹਾਂ ਆਖਿਆ ਕਿ ਇਕੋ ਵੇਲੇ 5 ਸਿਵਿਆਂ ਦਾ ਬਲਣਾਂ ਬਹੁਤ ਵੱਡਾ ਦੁਖਾਂਤ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਿ੍ਤਕਾਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਤੇ ਬੱਚਿਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਉਹ ਆਪਣਾ ਪਾਲਣ ਪੋਸ਼ਣ ਕਰ ਸਕਣ |
ਪਿਛਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ 8ਵੀਂ ਦੇ ਨਤੀਜੇ 'ਚ ਜ਼ਿਲ੍ਹਾ ਮੁਹਾਲੀ ਦੇ ਸਰਕਾਰੀ ਸਕੂਲਾਂ ਦੇ 5 ਵਿਦਿਆਰਥੀ ਮੈਰਿਟ ਸੂਚੀ 'ਚ ਵਿਦਿਆਰਥਣਾਂ ਦਿਵਿਆ, ਸਹਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।