25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੇ ਅੱਠਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅਜੀਤ ਡੈਸਕ 12-04-2026
ਸਿੱਧਵਾਂ ਬੇਟ, 11 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੀ ਅੱਠਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਾਰੇ ਵਿਦਿਆਰਥੀ ਬਹੁਤ ਵਧੀਆ ਅੰਕ ਲੈ ਕੇ ਪਹਿਲੇ ਦਰਜੇ ਵਿਚ ਪਾਸ ਹੋਏ, ਜਿੰਨਾਂ ਵਿਚੋਂ ਇਸ਼ਾਨਾ ਗੁਪਤਾ ਪੁੱਤਰੀ ਤੇਜਿੰਦਰ ਗੁਪਤਾ ਨੇ (514/600), ਯੁਵਰਾਜ ਸਿੰਘ ਪੁੱਤਰ ਹਰਵਿੰਦਰ ਸਿੰਘ ਨੇ (513/600), ਅਵਨੀਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ (487/600) ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਖੁਸ਼ੀ ਦੇ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਮੈਡਮ ਕੰਚਨ ਰਾਣੀ, ਡਾਇਰੈਕਟਰ ਤੇਜਿੰਦਰ ਗੁਪਤਾ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਬੱਚਿਆਂ ਤੇ ਉਨਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਗੁਪਤਾ, ਵਾਈਸ ਪਿ੍ੰਸੀਪਲ ਕਮਲੇਸ਼ ਗੁਪਤਾ ਅਤੇ ਸਮੂਹ ਸਕੂਲ ਸਟਾਫ਼ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨਾਂ ਦੇ ਉੱਜ਼ਲੇ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਇਯਾਲੀ ਨੇ ਮਿ੍ਤਕਾਂ ਦੇ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ ਅਗਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।