26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਤੇ ਵਿਸਾਖੀ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 12-04-2026
ਜਗਰਾਉਂ, 11 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਹਰ ਵਰੇ੍ਹ ਦੀ ਤਰਾਂ ਇਸ ਸਾਲ ਵੀ ਨਵੇਂ ਸੈਸ਼ਨ ਦੀ ਆਰੰਭਤਾ ਅਤੇ ਵਿਸਾਖੀ ਦੇ ਤਿਉਹਾਰ ਨੂੰ ਮਨਾਉਂਦੇ ਹੋਏ ਸਕੂਲ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨ ਪਵਾਏ ਗਏ | ਇਸੇ ਤਹਿਤ ਪ੍ਰਕਾਸ਼ ਕਰਵਾਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਵਿਦਿਆਰਥੀਆਂ ਦੇ ਜਥਿਆਂ ਵਲੋਂ ਸ਼ਬਦ ਗਾਇਨ ਕੀਤੇ ਗਏ | ਨਿੱਕੇ-ਨਿੱਕੇ ਵਿਦਿਆਰਥੀਆਂ ਵਲੋਂ ਮੂਲ-ਮੰਤਰ ਅਤੇ ਜੈਕਾਰਿਆਂ ਨਾਲ ਪੰਡਾਲ ਵਿਚ ਰੂਹਾਨੀ ਰੰਗ ਬੰਨਿਆ ਗਿਆ | ਇਸਦੇ ਨਾਲ ਹੀ ਬਹੁਤ ਸਾਰੇ ਵਿਦਿਆਰਥੀਆਂ ਵਲੋਂ ਕਵਿਤਾਵਾਂ ਉਚਾਰੀਆਂ ਗਈਆਂ ਜੋ ਕਿ ਵਿਸਾਖੀ ਦੇ ਪਵਿੱਤਰ ਦਿਹਾੜੇੇ ਦੇ ਇਤਿਹਾਸ ਨੂੰ ਸੰਗਤਾਂ ਦੇ ਨਾਲ ਸਾਂਝਾ ਕਰ ਰਹੀਆਂ ਸਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ: ਨਵਨੀਤ ਕੌਰ ਨੇ ਇਕ ਸ਼ਬਦ ਦੀ ਸਾਂਝ ਪਾ ਕੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਿਆ ਅਤੇ ਨਾਲ ਹੀ ਉਨਾਂ ਕਿਹਾ ਕਿ ਅਸੀਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹਾਂ ਜੋ ਉਹ ਆਪਣਾ ਮਿਹਰ ਭਰਿਆ ਹੱਥ ਹਮੇਸ਼ਾ ਸਮੁੱਚੇ ਬਲੌਜ਼ਮ ਪਰਿਵਾਰ 'ਤੇ ਰੱਖਦੇ ਹਨ | ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਉਨਾਂ ਨੇ ਸਮੁੱਚੇ ਸਮਾਜ ਨੂੰ ਵਧਾਈ ਦਿੱਤੀ ਅਤੇ ਨਵੇਂ ਸਾਲ ਦੀ ਆਰੰਭਤਾ ਦੀ ਅਰਦਾਸ ਕੀਤੀ | ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ |
ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ: ਮਨਪ੍ਰੀਤ ਸਿੰਘ ਬਰਾੜ, ਸ: ਰਛਪਾਲ ਸਿੰਘ ਅਤੇ ਸ: ਗੁਰਜਿੰਦਰ ਸਿੰਘ ਸੇਖੋਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ | ਇਸਦੇ ਨਾਲ ਹੀ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਦਿਹਾੜੇ ਦੀ ਵਧਾਈ ਵੀ ਦਿੱਤੀ |
ਪਿਛਲੀ ਖ਼ਬਰ ਆਜ਼ਾਦੀ ਘੁਲਾਟੀਆਂ ਦੀ ਡੀਪੈਂਡੈਨਟ ਐਸੋਸੀਏਸ਼ਨ ਵਲੋਂ ਅਹਿਮ ਮੁੱਦਿਆਂ 'ਤੇ ਮੀਟਿੰਗ ਅਗਲੀ ਖ਼ਬਰ ਦਾਖਾ ਹਲਕੇ ਦੀਆਂ ਮੁਸ਼ਕਿਲਾਂ ਦੇ ਪੱਕੇ ਹੱਲ ਤੋਂ ਬੇਖ਼ਬਰ ਨਵੇਂ ਆਗੂਆਂ ਵਲੋਂ ਸਰਗਰਮੀਆਂ ਕੇਵਲ ਵੋਟਾਂ ਲਈ-ਕੋਟਉਮਰਾ, ਗੁੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।