27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅਜੀਤ ਡੈਸਕ 12-04-2026
ਰਾਏਕੋਟ, 11 ਅਪ੍ਰੈਲ (ਸੁਸ਼ੀਲ)-ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ, ਬੁਰਜ ਹਰੀ ਸਿੰਘ (ਰਾਏਕੋਟ) ਵਿਖੇ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਹਿਤ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਡਾ. ਮਮਤਾ ਕੋਛੜ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਚ ਪਿ੍ੰਸੀਪਲ ਡਾ. ਮਮਤਾ ਕੋਛੜ ਨੇ ਕਾਲਜ ਦੀ ਸਾਲਾਨਾ ਪ੍ਰਗਤੀ ਰਿਪੋਰਟ ਪੜ੍ਹੀ, ਜਿਸ ਵਿਚ ਉਨ੍ਹਾਂ ਪਿਛਲੇ ਵਿੱਦਿਅਕ ਸ਼ੈਸਨ ਦੌਰਾਨ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਦੀਆਂ ਪ੍ਰਾਪਤੀਆਂ ਦਾ ਵਿਸਥਾਰਪੂਰਵਕ ਵੇਰਵਾ ਸਾਂਝਾ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਵਿਚ ਗਿੱਧਾ, ਭੰਗੜਾ ਅਤੇ ਦੇਸ਼-ਭਗਤੀ ਦੇ ਗੀਤਾਂ ਨੇ ਖੂਬ ਸਮਾਂ ਬੰਨਿ੍ਹਆ | ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਨਾਮ ਰੌਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਜਿੰਨ੍ਹਾਂ ਵਿਚ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਸਰਗਰਮ ਹਿੱਸਾ ਲੈਣ ਵਾਲੇ ਵਿਦਿਆਰਥੀ ਸ਼ਾਮਿਲ ਸਨ | ਇਸ ਤੋਂ ਇਲਾਵਾ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਜਸ਼ਨਦੀਪ ਕੋਰ ਨੂੰ 'ਬੈਸਟ ਸਟੂਡੈਂਟ ਆਫ਼ ਕਾਲਜ' ਵਜੋਂ ਸਨਮਾਨਿਤ ਕਿਤਾ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਡਾ. ਮਮਤਾ ਕੋਛੜ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਅੰਦਰ ਛਿਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਣ ਵਿਚ ਸਹਾਇਕ ਹੁੰਦੇ ਹਨ | ਉਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਭਵਿੱਖ ਵਿਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਕਾਲਜ ਪਿ੍ੰਸੀਪਲ ਡਾ: ਮਮਤਾ, ਪ੍ਰੋ: ਪੂਜਾ ਕਪੂਰ, ਪ੍ਰੋ: ਜਤਿੰਦਰ ਕੁਮਾਰ, ਪ੍ਰੋ: ਹਰਜਿੰਦਰ ਸਿੰਘ, ਪ੍ਰੋ: ਖੁਸ਼ਰੀਤ ਕੌਰ, ਪ੍ਰੋ: ਨਿਤੀਸ਼, ਪ੍ਰੋ: ਵਿਨੋਦ ਬਾਲਾ, ਪ੍ਰੋ: ਗੁਰਮੀਤ ਸਿੰਘ ਅਤੇ ਪ੍ਰੋ ਅਵਤਾਰ ਸਿੰਘ ਵੀ ਮੌਜੂਦ ਸਨ |
ਪਿਛਲੀ ਖ਼ਬਰ ਕਸਬਾ ਹੰਬੜਾਂ ਦਾ ਦੋ ਰੋਜ਼ਾ 45ਵਾਂ ਪੇਂਡੂ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਅਗਲੀ ਖ਼ਬਰ ਟੀ.ਬੀ. ਮੁਕਤ ਭਾਰਤ ਵੱਲ ਮਜ਼ਬੂਤ ਕਦਮ, 100 ਮਰੀਜ਼ਾਂ ਲਈ ਪੋਸ਼ਣ ਦੀ ਸੁਰੱਖਿਆ ਅਤੇ ਛੇ ਮਹੀਨੇ ਤੱਕ ਲਗਾਤਾਰ ਰਾਸ਼ਨ ਸਹਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।