27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬਲਾਕ ਸੰਮਤੀ 2 ਦੇ ਚੇਅਰਮੈਨ ਮਾਹਲਾ ਅਤੇ ਵਾਈਸ ਚੇਅਰਮੈਨ ਰਣਜੀਤ ਕੌਰ ਨੇ ਸੰਭਾਲਿਆ ਅਹੁਦਾ

ਅਜੀਤ ਡੈਸਕ 12-04-2026
ਲੁਧਿਆਣਾ, 11 ਅਪ੍ਰੈਲ (ਜਤਿੰਦਰ ਭੰਬੀ)-ਲੁਧਿਆਣਾ ਬਲਾਕ ਸੰਮਤੀ ਬਲਾਕ 2 ਦੇ ਨਵੇਂ ਚੁਣੇ ਗਏ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਅਤੇ ਵਾਈਸ ਚੇਅਰਮੈਨ ਰਣਜੀਤ ਕੌਰ ਦੀ ਤਾਜਪੋਸ਼ੀ ਨੂੰ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਵਿਖੇ ਇਕ ਸਾਦਾ ਤੇ ਪ੍ਰਭਾਵਸ਼ਾਲੀ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਅਤੇ ਵਾਈਸ ਚੇਅਰਮੈਨ ਰਣਜੀਤ ਕੌਰ ਦਾ ਮੂੰਹ ਮਿੱਠਾ ਕਰਵਾ ਕੇ ਕੈਬਨਿਟ ਮੰਤਰੀ ਮੁੰਡੀਆਂ ਨੇ ਤਾਜਪੋਸ਼ੀ ਕੀਤੀ | ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਗਤੀ ਦੇਣਗੇ | ਇਸ ਮੌਕੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੇ ਅਹੁਦਾ ਸੰਭਾਲਣ ਮੌਕੇ ਵੱਡੀ ਗਿਣਤੀ ਵਿਚ ਪਿੰਡਾਂ ਦੀਆਂ ਪੰਚਾਇਤਾਂ ਇਲਾਕਾ ਨਿਵਾਸੀ, ਬਲਾਕ ਸੰਮਤੀ ਮੈਂਬਰ, ਸਰਪੰਚ, ਬਲਾਕ ਪ੍ਰਧਾਨ ਆਦਿ ਹੋਰ ਪਾਰਟੀ ਦੇ ਸੀਨੀਅਰ ਆਗੂ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਉਸਾਰੂ ਸੋਚ ਸਦਕਾ ਪਿੰਡ ਪਿੰਡ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਹਰ ਪਿੰਡ ਨੂੰ ਵੱਡੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਹਿਲੀ ਪਾਰਟੀ ਹੈ, ਜੋ ਸੂਬੇ ਦੇ ਲੋਕਾਂ ਨਾਲ ਕੀਤੇ ਹੋਏ ਸਾਰੇ ਵਾਅਦੇ ਪੂਰੇ ਕਰ ਰਹੀ ਹੈ | ਚੇਅਰਮੈਨ ਮਾਹਲਾ ਨੇ ਆਖਿਆ ਜਿੱਥੇ ਮੈਂ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ ਦਾ ਧੰਨਵਾਦੀ ਹਾਂ, ਉਥੇ ਹੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੀ ਦਿਨ ਦੀਆਂ ਗਹਿਰਾਈਆਂ ਵਿਚੋਂ ਧੰਨਵਾਦ ਕਰਦਾ ਹੋਇਆ ਵਿਸ਼ਵਾਸ ਦਿਵਾਉਂਦਾ ਹਾਂ ਕਿ ਉਨ੍ਹਾਂ ਦੀਆਂ ਆਸਾਂ ਉਮੀਦਾਂ 'ਤੇ ਖਰਾ ਉਤਰਾਂਗਾ | ਇਸ ਮੌਕੇ ਵੱਡੀ ਗਿਣਤੀ ਵਿਚ ਹਲਕਾ ਸਾਹਨੇਵਾਲ ਦੇ ਪੰਚ ਸਰਪੰਚ ਅਤੇ ਬਲਾਕ ਪ੍ਰਧਾਨ ਮੌਜੂਦ ਸਨ |
ਪਿਛਲੀ ਖ਼ਬਰ ਪੀਰ ਬਾਬਾ ਜ਼ਿੰਦਾ ਸ਼ਹੀਦ ਪਬਲਿਕ ਸਕੂਲ ਸਿੰਘਪੁਰ ਦਾ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਦਾਣਾ ਮੰਡੀ ਰਾਏਕੋਟ ਵਿਖੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।