17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰੂ ਨਾਨਕ ਪਬਲਿਕ ਸਕੂਲ ਦਾ ਪੰਜਵੀਂ ਤੇ ਅੱਠਵੀਂ ਦਾ ਨਤੀਜਾ ਰਿਹਾ 100 ਫ਼ੀਸਦੀ

ਅਜੀਤ ਡੈਸਕ 14-04-2026
ਗੁਰੂਸਰ ਸੁਧਾਰ, 13 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਪੰਜਵੀਂ ਤੇ ਅੱਠਵੀਂ ਜਮਾਤ ਦੇ ਨਤੀਜੇ ਸਮੇਂ ਸਥਾਨਕ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਧਾਰ ਬਾਜ਼ਾਰ ਦਾ ਨਤੀਜਾ 100 ਫ਼ੀਸਦੀ ਰਿਹਾ, ਜਿਸਦਾ ਸਿਹਰਾ ਸਕੂਲ ਪਿ੍ੰਸੀਪਲ ਨਿਰਮਲ ਸਿੰਘ ਸੰਧੂ, ਵਾਈਸ ਪਿ੍ੰ: ਮਨਜੀਤ ਸਿੰਘ ਮੋਮੀ ਤੇ ਸਮੂਹ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਅੱਠਵੀਂ ਜਮਾਤ ਵਿਚ ਸੱਤਿਅਮ ਸਿੰਘ ਪੁੱਤਰ ਰਾਜ ਕੁਮਾਰ ਵਾਸੀ ਘੁਮਾਣ ਨੇ 90.6 ਫ਼ੀਸਦੀ, ਸੋਨਾਕਸ਼ੀ ਕੁਮਾਰੀ ਪੁੱਤਰੀ ਨਰੇਸ਼ ਕੁਮਾਰ ਵਾਸੀ ਸੁਧਾਰ ਬਾਜ਼ਾਰ ਨੇ 87.6 ਫ਼ੀਸਦੀ ਤੇ ਕੋਮਲਪ੍ਰੀਤ ਕੌਰ ਪੁੱਤਰੀ ਕਿ੍ਸ਼ਨ ਸਿੰਘ ਵਾਸੀ ਸਹੌਲੀ ਨੇ 77.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅੰਦਰ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰ. ਨਿਰਮਲ ਸਿੰਘ ਸੰਧੂ ਦੀ ਅਗਵਾਈ ਹੇਠ ਸਮੂਹ ਸਕੂਲ ਸਟਾਫ਼ ਵਲੋਂ ਬੋਰਡ ਦੀਆਂ ਜਮਾਤਾਂ ਪੰਜਵੀਂ ਤੇ ਅੱਠਵੀਂ ਜਮਾਤ ਵਿਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚੇ-ਬੱਚੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਵਿਦਿਆਰਥੀਆਂ ਸਮੇਤ ਉਨ੍ਹਾਂ ਦੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਬੱਚਿਆਂ ਨੂੰ ਭਵਿੱਖ ਵਿਚ ਹੋਰ ਸਖ਼ਤ ਮਿਹਨਤ ਜਾਰੀ ਰੱਖਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਬੇਅਦਬੀ ਸੋਧ ਬਿੱਲ! ਅਦਾਲਤੀ ਟ੍ਰਾਇਲ ਸਮਾਂਬੱਧ ਹੋਵੇ- ਇਯਾਲੀ ਅਗਲੀ ਖ਼ਬਰ ਸਾਬਕਾ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਤੇ ਗੁਰਿੰਦਰ ਸਿੰਘ ਸਿੱਧੂ ਸਿੱਧਵਾਂ ਬੇਟ ਨੇ ਵਰਿੰਦਾਵਨ ਹਾਦਸੇ ਤੋਂ ਪੀੜਤ ਪਰਿਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।