17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬੇਅਦਬੀ ਸੋਧ ਬਿੱਲ! ਅਦਾਲਤੀ ਟ੍ਰਾਇਲ ਸਮਾਂਬੱਧ ਹੋਵੇ- ਇਯਾਲੀ

ਅਜੀਤ ਡੈਸਕ 14-04-2026
ਮੁੱਲਾਂਪੁਰ-ਦਾਖਾ, 13 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ ਬਾਰੇ ਕਾਨੂੰਨ ਸਮੇਂ ਦੀ ਲੋੜ ਬਣ ਗਿਆ, ਕਿਉਂਕਿ ਸਾਜਿਸ਼ ਤਹਿਤ ਜਾਂ ਜਾਣ ਬੁੱਝ ਕੇ ਬੇਅਦਬੀ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ, ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 'ਚ ਸੋਧ ਬਿੱਲ ਸਰਕਾਰ ਦਾ ਸਹੀ ਫ਼ੈਸਲਾ ਹੈ, ਇਹ ਪ੍ਰਗਟਾਵਾ ਵਿਧਾਨ ਸਭਾ ਦੇ ਵਿਸ਼ੇਸ਼ ਇਜ਼ਲਾਸ ਦੌਰਾਨ ਬੇਅਦਬੀ ਸੋਧ ਬਿੱਲ ਦੇ ਹੱਕ 'ਚ ਭੁਗਤਦਿਆਂ ਐੱਮ. ਐੱਲ. ਏ. ਮਨਪ੍ਰੀਤ ਸਿੰਘ ਇਯਾਲੀ ਨੇ ਕੀਤਾ | ਇਯਾਲੀ ਨੇ ਕਿਹਾ ਕਿ ਬੇਅਦਬੀ ਸੋਧ ਬਿੱਲ ਸਾਰੇ ਧਾਰਮਿਕ ਗ੍ਰੰਥਾਂ ਦੀ ਬੇਹੁਰਮਤੀ ਵਾਲਿਆਂ 'ਤੇ ਸਖ਼ਤ ਕਾਰਵਾਈ ਲਈ ਲਾਗੂ ਹੋਵੇ | ਉਨ੍ਹਾਂ ਮਾਨਯੋਗ ਸਪੀਕਰ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਬੇਅਦਬੀ ਵਿਰੁੱਧ ਬਿੱਲ ਸਬੰਧੀ ਅਦਾਲਤੀ ਟ੍ਰਾਇਲ ਸਮਾਂਬੱਧ ਕੀਤਾ ਜਾਵੇ | ਮਨਪ੍ਰੀਤ ਸਿੰਘ ਇਯਾਲੀ ਵਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਇਯਾਲੀ ਤੇ ਬੜੈਚ ਨੇ ਵਰਿੰਦਾਵਨ ਹਾਦਸੇ ਦੇ ਮਿ੍ਤਕਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਦਾ ਪੰਜਵੀਂ ਤੇ ਅੱਠਵੀਂ ਦਾ ਨਤੀਜਾ ਰਿਹਾ 100 ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।