17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਅੱਗ ਬੁਝਾਊ ਯੰਤਰ ਚਲਾਉਣ ਸੰਬੰਧੀ ਮੌਕ ਡਰਿੱਲ ਕਰਵਾਈ

ਅਜੀਤ ਡੈਸਕ 14-04-2026
ਚੌਂਕੀਮਾਨ, 13 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਇਲਾਕੇ ਦੀ ਅਜਿਹੀ ਸੰਸਥਾ ਹੈ ਜੋ ਸਮੇਂ ਸਮੇਂ 'ਤੇ ਵਿਦਿਆਰਥੀਆਂ ਨੂੰ ਸਮਾਜਿਕ ਤੇ ਕੁਦਰਤੀ ਕਰੋਪੀਆਂ ਦੇ ਕਾਰਨ ਅਤੇ ਸਿੱਟਿਆਂ ਬਾਰੇ ਜਾਣੂੰ ਕਰਵਾਉਣ ਦੇ ਨਾਲ ਬਚਾਅ ਸਬੰਧੀ ਵੀ ਜਾਣੂੰ ਕਰਵਾਉਂਦੀ ਹੈ, ਜਿਸ ਨਾਲ ਅਸੀਂ ਆਪਣਾ ਆਪ ਤੇ ਦੂਜਿਆਂ ਨੂੰ ਸੁਰੱਖਿਅਤ ਰੱਖ ਸਕਦੇ ਹਾਂ | ਇਸੇ ਤਹਿਤ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਜਾਰੀ ਹੁਕਮਾਂ ਅਨੁਸਾਰ ਰੇਨੀ ਤਰੰਗਾਂ ਤੇ ਗਰਮ ਤਰੰਗਾਂ ਤੋਂ ਬਚਾਅ ਲਈ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ ਜਸਵਿੰਦਰ ਕੁਮਾਰ (ਸਰਵਿਸ ਪ੍ਰੋਵਾਈਡਰ ਫਾਇਰ ਸੇਫਟੀ) ਵਲੋਂ ਅੱਗ ਬੁਝਾਊ ਯੰਤਰ ਚਲਾਉਣ ਸਬੰਧੀ ਮੌਕ ਡਰਿੱਲ ਕਰਵਾ ਕੇ ਵਿਦਿਆਰਥਣੀਆਂ ਨੂੰ ਟ੍ਰੇਨਿੰਗ ਦਿੱਤੀ ਗਈ | ਸੰਸਥਾ ਦੇ ਪਿ੍ੰਸੀਪਲ ਨੇ ਸਮੂਹ ਹਾਜ਼ਰੀਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਕਰਵਾਈ ਗਈ ਗਤੀਵਿਧੀ ਤੋਂ ਪ੍ਰੇਰਨਾ ਲੈਣ ਲਈ ਕਿਹਾ |
ਪਿਛਲੀ ਖ਼ਬਰ ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਗਲੀ ਖ਼ਬਰ ਪਿੰਡ ਪੰਡੋਰੀ ਵਿਖੇ 3 ਰੋਜ਼ਾ 74ਵਾਂ ਫੁੱਟਬਾਲ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।