18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਖ਼ਾਲਸਾ ਕਾਲਜ ਫ਼ਾਰ ਵਿਮੈਨ ਵਲੋਂ ਵਰਿੰਦਾਵਨ ਵਿਖੇ ਵਾਪਰੇ ਦਰਦਨਾਕ ਹਾਦਸੇ ਨਮਿਤ ਪਾਠ ਤੇ ਸਮੂਹਿਕ ਅਰਦਾਸ

ਅਜੀਤ ਡੈਸਕ 14-04-2026
ਚੌਂਕੀਮਾਨ, 13 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਦਿਨੀਂ ਵਰਿੰਦਾਵਨ ਵਿਖੇ ਤੀਰਥ ਯਾਤਰਾ ਲਈ ਗਏ ਸ਼ਰਧਾਲੂਆਂ ਨਾਲ ਵਾਪਰੇ ਭਿਆਨਕ ਹਾਦਸੇ ਨਮਿਤ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਤੇ ਆਨੰਦ ਸਾਹਿਬ ਜੀ ਦੇ ਪਾਠ ਉਪਰੰਤ ਸਮੂਹਿਕ ਰੂਪ ਵਿਚ ਅਰਦਾਸ ਕੀਤੀ ਗਈ, ਜਿਨ੍ਹਾਂ ਸ਼ਰਧਾਲੂਆਂ ਦੀ ਕਿਸ਼ਤੀ ਪਲਟਣ ਨਾਲ ਦਰਦਨਾਕ ਮੌਤ ਹੋਈ ਸੀ, ਉਨ੍ਹਾਂ ਵਿਚ ਜਗਰਾਉਂ ਇਲਾਕੇ ਦੇ ਸ਼ਰਧਾਲੂਆਂ ਦੀ ਬਹੁਗਿਣਤੀ ਸੀ | ਇਸ ਨਾ ਪੂਰਾ ਹੋ ਸਕਣ ਵਾਲੇ ਘਾਟੇ ਦੇ ਸਨਮੁਖ ਕਾਲਜ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਸਮੂਹਿਕ ਰੂਪ ਵਿਚ ਗੁਰਬਾਣੀ ਦਾ ਜਾਪ ਕੀਤਾ | ਸੰਸਥਾ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਮੁਖਾਤਿਬ ਹੁੰਦਿਆਂ ਇਸ ਦਰਦਨਾਕ ਹਾਦਸੇ ਵਿਚ ਮਾਰੇ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਪਿੱਛੋਂ ਪਰਿਵਾਰਕ ਮੈਂਬਰਾਂ ਨੂੰ ਇਸ ਦੁੱਖ ਦੀ ਘੜੀ ਵਿਚ ਸਬਰ ਅਤੇ ਹਿੰਮਤ ਬਖਸ਼ਣ ਲਈ ਦੁਆ ਕੀਤੀ |
ਪਿਛਲੀ ਖ਼ਬਰ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਗਿੱਦੜਵਿੰਡੀ ਦਾ ਦੋ ਰੋਜ਼ਾ ਪੇਂਡੂ ਖੇਡ ਮੇਲਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।