18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਅਜੀਤ ਡੈਸਕ 14-04-2026
ਜਗਰਾਉਂ, 13 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਅਗਵਾੜ ਲੋਪੋਂ ਕਾਉਂਕੇ ਰੋਡ ਜਗਰਾਉਂ ਵਿਖੇ ਵਿਸਾਖੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਰੰਗਾਂ ਨਾਲ ਰੰਗਿਆ ਹੋਇਆ ਸੀ | ਵਿਦਿਆਰਥੀਆਂ ਨੇ ਰੰਗ-ਬਿਰੰਗੇ ਪ੍ਰੰਪਰਾਗਤ ਲਿਬਾਸ ਪਾ ਕੇ ਭੰਗੜਾ, ਗਿੱਧਾ ਅਤੇ ਹੋਰ ਲੋਕ ਨਾਚਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ | ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਨਾਟਕ ਅਤੇ ਗੀਤਾਂ ਨੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਨਰਿੰਦਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਸਾਖੀ ਸਾਡੀ ਸੱਭਿਆਚਾਰਕ ਵਿਰਾਸਤ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਸਾਨੂੰ ਆਪਣੇ ਰਿਵਾਜਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਐੱਮ.ਡੀ. ਸ: ਪਿਆਰਾ ਸਿੰਘ ਨੇ ਵੀ ਬੱਚਿਆਂ ਨੂੰ ਪ੍ਰੇਰਣਾਦਾਇਕ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੀ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਨੂੰ ਨਿਖਾਰਣ | ਉਨ੍ਹਾਂ ਨੇ ਬੱਚਿਆਂ ਦੀ ਮਿਹਨਤ ਅਤੇ ਵਿਸ਼ਵਾਸ ਦੀ ਪ੍ਰਸ਼ੰਸਾ ਕੀਤੀ | ਵਾਈਸ ਪਿ੍ੰਸੀਪਲ ਸ੍ਰੀਮਤੀ ਪਰਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਵਿਦਿਆਰਥੀਆਂ ਵਿਚ ਬੇਹੱਦ ਖੁਸ਼ੀ ਅਤੇ ਜੋਸ਼ ਦੇਖਣ ਨੂੰ ਮਿਲਿਆ | ਅਖੀਰ ਵਿਚ ਧੰਨਵਾਦੀ ਸ਼ਬਦਾਂ ਨਾਲ ਸਮਾਰੋਹ ਦਾ ਸਮਾਪਨ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਗੋਬਿੰਦਗੜ੍ਹ ਵਿਖੇ ਮਾਨਵਤਾ ਦੀ ਭਲਾਈ ਲਈ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਵਲੋਂ ਵਰਿੰਦਾਵਨ ਵਿਖੇ ਵਾਪਰੇ ਦਰਦਨਾਕ ਹਾਦਸੇ ਨਮਿਤ ਪਾਠ ਤੇ ਸਮੂਹਿਕ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।