19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸੇਂਟ ਜ਼ੇਵੀਅਰ ਕਾਨਵੈਂਟ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 14-04-2026
ਭੂੰਦੜੀ, 13 ਅਪ੍ਰੈਲ (ਕੁਲਦੀਪ ਸਿੰਘ ਮਾਨ)-ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਚ ਵਿਸਾਖੀ ਦਾ ਪਾਵਨ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਧਾਰਮਿਕ, ਇਤਿਹਾਸਕ ਅਤੇ ਸਮਾਜਿਕ ਮਹੱਤਵ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਵਿਦਿਆਰਥੀਆਂ ਵਲੋਂ ਕਲਾਸ ਬੋਰਡ ਅਤੇ ਹਾਊਸ ਬੋਰਡਾਂ ਨੂੰ ਵਿਸਾਖੀ ਦੇ ਰੰਗਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ | ਵਿਦਿਆਰਥੀਆਂ ਲਈ ਕੁਇਜ਼, ਲੇਖ ਲਿਖਣ, ਕਵਿਤਾ ਗਾਇਨ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿੰਨ੍ਹਾਂ ਵਿਚ ਬੱਚਿਆਂ ਨੇ ਵੱਡੇ ਚਾਅ ਨਾਲ ਹਿੱਸਾ ਲਿਆ | ਛੋਟੇ ਬੱਚਿਆਂ ਨੇ ਵਿਸਾਖੀ ਨਾਲ ਸਬੰਧਿਤ ਸੁੰਦਰ ਚਿੱਤਰ ਬਣਾ ਕੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ | ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਵਲੋਂ ਵਿਸਾਖੀ ਦੇ ਮਹੱਤਵ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਕਵਿਤਾਵਾਂ ਰਾਹੀਂ ਇਸ ਪਵਿੱਤਰ ਤਿਉਹਾਰ ਨੂੰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰਗਟ ਸਿੰਘ ਸੰਘਾ ਅਤੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਨੇ ਸਾਰਿਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਸਿੱਖ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਰੱਖਦਾ ਹੈ ਅਤੇ ਸਾਨੂੰ ਇਸਨੂੰ ਪੂਰੇ ਸਤਿਕਾਰ ਅਤੇ ਖੁਸ਼ੀ ਨਾਲ ਮਨਾਉਣਾ ਚਾਹੀਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਵੀ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਵਰਿੰਦਾਵਨ ਹਾਦਸੇ ਦਾ ਸ਼ਿਕਾਰ ਨੌਜਵਾਨ ਰਿਸ਼ਭ ਸ਼ਰਮਾ ਦਾ ਜਗਰਾਉਂ 'ਚ ਹੋਇਆ ਸਸਕਾਰ ਅਗਲੀ ਖ਼ਬਰ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।