20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ਵਿਚ ਦਸਤਾਰ ਦਿਵਸ ਮਨਾਇਆ

ਅਜੀਤ ਡੈਸਕ 14-04-2026
ਰਾਏਕੋਟ, 13 ਅਪ੍ਰੈਲ (ਸੁਸ਼ੀਲ)-ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਵਿਖੇ ਸਿੱਖ ਧਰਮ ਵਿਚ ਦਸਤਾਰ ਦੀ ਮਹਾਨਤਾ ਨੂੰ ਮੁੱਖ ਰੱਖਦੇ ਹੋਏ ਦਸਤਾਰ ਦਿਵਸ ਮਨਾਇਆ ਗਿਆ | ਇਸ ਸਬੰਧ ਵਿਚ ਪਿ੍ੰਸੀਪਲ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਕ ਸਮਾਗਮ ਦੌਰਾਨ ਸਕੂਲ ਦੇ ਨਰਸਰੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਸਾਰੇ ਵਿਦਿਆਰਥੀ ਆਪਣੇ ਨਾਲ ਦਸਤਾਰਾਂ ਲੈ ਕੇ ਆਏ ਸਨ | ਜਿੰਨ੍ਹਾਂ ਵਿਦਿਆਰਥੀਆ ਨੂੰ ਦਸਤਾਰ ਸਜਾਉਣੀ ਨਹੀਂ ਆਉਂਦੀ ਸੀ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਦਸਤਾਰ ਸਜਾਉਣ ਦੀ ਸਿਖਲਾਈ ਵੀ ਦਿੱਤੀ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਸਿੱਖ ਧਰਮ ਵਿਚ ਦਸਤਾਰ ਸਜਾਉਣ ਦੀ ਮਹੱਤਤਾ ਬਾਰੇ ਬੱਚਿਆਂ ਨੂੰ ਵਿਸਥਾਰ ਪੂਰਵਕ ਸਮਝਾਇਆ | ਇਸ ਮੌਕੇ ਵਿਦਿਆਰਥੀਆਂ
ਵਲੋਂ ਕਵੀਸ਼ਰੀ ਅਤੇ ਸ਼ਬਦ ਗਾਇਨ ਵੀ ਕੀਤਾ ਗਿਆ | ਸਮਾਗਮ ਦੇ ਅੰਤ ਵਿਚ ਸੁੰਦਰ ਦਸਤਾਰ ਸਜਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਗਈ | ਇਸ ਮੌਕੇ ਵਾਈਸ ਪਿ੍ੰਸੀਪਲ ਮੈਡਮ ਗੁਰਜੀਤ ਕੌਰ ਤੋਂ ਇਲਾਵਾ ਸਕੂਲ ਦੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜਤਿੰਦਰਾ ਗਰੀਨਫੀਲਡ ਸਕੂਲ ਵਿਖੇ 'ਨਰਸਰੀ ਓਰੀਐਂਟੇਸ਼ਨ' ਨਾਲ ਨਵਾਂ ਸੈਸ਼ਨ ਸ਼ੁਰੂ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ 'ਚ ਵਿਸਾਖੀ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।