15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਵਿਖੇ ਵਿਸਾਖੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ

ਅਜੀਤ ਡੈਸਕ 15-04-2026
ਰਾਏਕੋਟ, 14 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ.ਏ.ਡੀ ਇੰਟਰਨੈਸ਼ਨਲ ਸਕੂਲ ਝੋਰੜਾਂ ਵਿਖੇ ਵਿਸਾਖੀ ਦਾ ਦਿਹਾੜਾ ਅਤੇ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਰੰਗ-ਬਿਰੰਗੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਅਤੇ ਡਾ: ਅੰਬੇਡਕਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ |
ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਜੋਤੀ ਦੇਵਗਨ ਮਲਹੋਤਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਸਾਖੀ ਕਿਸਾਨਾਂ ਲਈ ਖੁਸ਼ੀ ਦਾ ਤਿਉਹਾਰ ਹੈ ਅਤੇ ਸਿੱਖ ਕੌਮ ਲਈ ਖ਼ਾਲਸਾ ਪੰਥ ਦੀ ਸਥਾਪਨਾ ਦਾ ਦਿਨ ਹੈ | ਉਨਾਂ ਡਾ: ਅੰਬੇਡਕਰ ਦੇ ਵਿਚਾਰਾਂ ਨੂੰ ਅਪਣਾਉਣ ਅਤੇ ਸਿੱਖਿਆ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ | ਅੰਤ ਵਿਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਲ-ਮਿਲ ਕੇ ਇਸ ਦਿਨ ਨੂੰ ਖੁਸ਼ੀ ਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸਕੂਲ ਪ੍ਰਬੰਧਕ ਪ੍ਰਧਾਨ ਜੰਗ ਸਿੰਘ ਮਾਨ ਨੇ ਵੀ ਇਸ ਸਫ਼ਲ ਆਯੋਜਨ ਲਈ ਸਟਾਫ਼ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਹੰਬੜਾਂ 'ਚ ਵਿਸਾਖੀ ਦੇ ਦਿਹਾੜੇ 'ਤੇ ਲੰਗਰ ਲਗਾਇਆ ਅਗਲੀ ਖ਼ਬਰ 13 ਮੰਜ਼ਿਲਾ ਗੁਰਦੁਆਰਾ ਨਾਨਕਸਰ ਝੋਰੜਾਂ ਵਿਖੇ ਵਿਸਾਖੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।