15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 15-04-2026
ਗੁਰੂਸਰ ਸੁਧਾਰ, 14 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਵਿਸਾਖੀ ਦਾ ਤਿਉਹਾਰ ਬਹੁਤ ਖ਼ੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੀ ਸ਼ੁਰੂਆਤ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਦੌਰਾਨ ਵਿਦਿਆਰਥੀਆਂ ਨੂੰ ਵਿਸਾਖੀ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਜਿਥੇ ਇਹ ਦਿਨ ਫ਼ਸਲਾਂ ਦੇ ਪੱਕਣ ਦੇ ਨਾਲ-ਨਾਲ ਵਾਢੀ ਦੇ ਮੌਸਮ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ ਉਥੇ ਇਸੇ ਦਿਨ 13 ਅਪ੍ਰੈਲ 1699 ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ | ਵਿਸ਼ੇਸ਼ ਸਮਾਗਮ ਦੌਰਾਨ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀ ਰੰਗੀਨ ਪਹਿਰਾਵੇ ਵਿਚ ਸਜ ਕੇ ਸਕੂਲ ਪਹੁੰਚੇ | ਇਨਾਂ ਨੰਨੇ ਮੁੰਨੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਭੰਗੜਾ ਅਤੇ ਗਿੱਧੇ ਦਾ ਜੋਸ਼ੀਲੇ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਸਾਰਿਆਂ ਨੇ ਏਕਤਾ ਅਤੇ ਖ਼ੁਸ਼ੀ ਦੇ ਸੰਦੇਸ਼ ਨੂੰ ਦਰਸਾਉਂਦੇ ਰਵਾਇਤੀ ਪੰਜਾਬੀ ਪਕਵਾਨਾਂ ਦਾ ਆਨੰਦ ਮਾਣਿਆ | ਜਸ਼ਨਾਂ ਦੌਰਾਨ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਗਿੱਧਾ, ਭੰਗੜਾ ਅਤੇ ਸੋਲੋ ਡਾਂਸ ਪੇਸ਼ਕਾਰੀਆਂ ਵਾਲੇ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪ੍ਰਧਾਨ ਡਾ: ਐੱਚ.ਐੱਸ. ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਡਾ: ਮਨਪ੍ਰੀਤ ਕੌਰ ਧਾਲੀਵਾਲ ਨੇ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਨੂੰ ਖੁਸ਼ਹਾਲੀ ਅਤੇ ਤੰਦਰੁਸਤੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਵੀ ਹੈ ਤੇ ਸਾਰਿਆਂ ਨੂੰ ਵਿਸਾਖੀ ਦਿਹਾੜਾ ਸਦਭਾਵਨਾ ਨਾਲ ਮਨਾਉਣਾ ਚਾਹੀਦਾ ਹੈ | ਸਕੂਲ ਪਿ੍ੰਸੀਪਲ ਸ੍ਰੀ ਚੰਦਰ ਸ਼ੇਖਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਣ ਅਤੇ ਉਨਾਂ ਦੇ ਮਹਾਨ ਆਦਰਸ਼ਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ 'ਚ ਵਿਸਾਖੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਹੰਬੜਾਂ 'ਚ ਵਿਸਾਖੀ ਦੇ ਦਿਹਾੜੇ 'ਤੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।