15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜੀ. ਐੱਚ. ਜੀ. ਪਬਲਿਕ ਸਕੂਲ ਦੱਧਾਹੂਰ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 15-04-2026
ਰਾਏਕੋਟ, 14 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੱਧਾਹੂਰ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਧਾਰਮਿਕ ਗੀਤ, ਗਿੱਧਾ, ਭੰਗੜਾ ਤੇ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ | ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਦਸਤਾਰ ਮੁਕਾਬਲੇ ਵੀ ਕਰਵਾਏ, ਜਿਸ ਵਿਚ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਕੂਲ ਡਾਇਰੈਕਟਰ ਮਨਜੀਤ ਸਿੰਘ ਤੂਰ ਤੇ ਪਿ੍ੰਸੀਪਲ ਰਣਜੀਤ ਸਿੰਘ ਰਾਏ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਦਿਨ ਦੀ ਸੱਭਿਆਚਾਰਕ, ਧਾਰਮਿਕ ਤੇ ਇਤਿਹਾਸਿਕ ਪੱਖ ਤੋਂ ਬਹੁਤ ਮਹੱਤਤਾ ਹੈ | ਇਹ ਦਿਹਾੜਾ ਕਿਸਾਨਾਂ ਲਈ ਵੀ ਖੁਸ਼ੀ ਦਾ ਵੀ ਪ੍ਰਤੀਕ ਹੈ | ਇਸ ਦਿਨ ਸਿੱਖਾਂ ਦੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਸਿੱਖ ਧਰਮ ਨੂੰ ਇਕ ਨਵੀਂ ਦਿਸ਼ਾ ਦਿੱਤੀ ਸੀ | ਉਨ੍ਹਾਂ ਆਖਿਆ ਕਿ ਸਾਡੀ ਸੰਸਥਾ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਅਜਿਹੇ ਦਿਹਾੜਿਆਂ ਨੂੰ ਪਹਿਲ ਦੇ ਅਧਾਰ 'ਤੇ ਮਨਾਉਂਦੀ ਹੈ ਤਾਂ ਜੋ ਬੱਚੇ ਜਾਗਰੂਕ ਹੋ ਸਕਣ | ਇਸ ਮੌਕੇ ਵਾਈਸ ਪਿ੍ੰਸੀਪਲ ਮੈਡਮ ਬਲਵੀਰ ਕੌਰ, ਪਰਦੀਪ ਕੌਰ, ਮਨਪ੍ਰੀਤ ਕੌਰ ਬੜਿੰਗ, ਅਮਨਜੋਤ ਕੌਰ, ਸੁਖਜੀਤ ਕੌਰ, ਕਿਰਨਦੀਪ ਕੌਰ, ਦਿਆ ਸਿੰਘ, ਮਨਦੀਪ ਕੌਰ, ਹਰਮਨਜੀਤ ਕੌਰ, ਸੁਖਦੀਪ ਕੌਰ, ਸਵਰਨਪ੍ਰੀਤ ਕੌਰ, ਮਨਪ੍ਰੀਤ ਕੌਰ ਕਲਾਲਮਾਜਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਖ਼ਾਲਸਾ ਸਾਜਨਾ ਦਿਹਾੜਾ ਮਨਾਇਆ ਅਗਲੀ ਖ਼ਬਰ ਐੱਸ.ਸੀ.-ਬੀ.ਸੀ. ਭਲਾਈ ਮੰਚ ਪਮਾਲ ਵਲੋਂ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।