15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 15-04-2026
ਜਗਰਾਉਂ, 14 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਇਤਿਹਾਸਕ ਗੁਰਦੁਆਰਾ ਗੁਰੂਸਰ ਕਾਉਂਕੇ ਪਾਤਿਸ਼ਾਹੀ ਛੇਵੀਂ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਜੇ ਦੀਵਾਨਾਂ 'ਚ ਢਾਡੀ ਵਾਰਾਂ ਰਾਹੀਂ ਇਤਿਹਾਸ ਸਰਵਣ ਕਰਵਾਇਆ ਗਿਆ | ਇਸ ਮੌਕੇ ਅੰਮਿ੍ਤ ਵੇਲੇ ਹੋਏ ਅੰਮਿ੍ਤ ਸੰਚਾਰ 'ਚ 60 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ | ਅੰਮਿ੍ਤ ਸੰਚਾਰ ਦੀ ਸੇਵਾ ਭਾਈ ਹਰਦੇਵ ਸਿੰਘ ਖ਼ਾਲਸਾ ਦੇ ਜਥੇ ਨੇ ਨਿਭਾਈ | ਇਸ ਸਮੇਂ ਬੱਚਿਆਂ ਦੇ ਇਤਿਹਾਸ ਨਾਲ ਸਬੰਧਿਤ ਜਾਣਕਾਰੀ ਦੇ ਮੁਕਾਬਲੇ ਕਰਵਾਏ ਗਏ | ਮੁਕਾਬਲੇ 'ਚ 300 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਇਸ ਤੋਂ ਇਲਾਵਾ ਖ਼ੂਨਦਾਨ ਕੈਂਪ ਤੇ ਮੈਡੀਕਲ ਕੈਂਪ ਵੀ ਲਗਾਏ ਕੀਤੇ ਗਏ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਖ਼ਾਲਸੇ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ | ਭਾਈ ਗਰੇਵਾਲ ਨੇ ਇਸ ਮੌਕੇ ਆਏ ਢਾਡੀ ਤੇ ਕਵੀਸ਼ਰ ਜਥੇ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਕਾਉਂਕੇ, ਹਰੀ ਸਿੰਘ ਕਾਉਂਕੇ, ਸਰਪ੍ਰੀਤ ਸਿੰਘ ਕਾਉਂਕੇ, ਸਰਪੰਚ ਸ਼ਿਵਰਾਜ ਸਿੰਘ, ਮਨਜਿੰਦਰ ਸਿੰਘ ਮਨੀ, ਸਰਪੰਚ ਚਰਨਜੀਤ ਕੌਰ, ਗੁਰਦੀਪ ਸਿੰਘ ਗੁਰੂਸਰ, ਜਗਜੀਤ ਸਿੰਘ, ਗੁਰਚਰਨ ਸਿੰਘ, ਮਾ: ਕੁਲਦੀਪ ਸਿੰਘ, ਕਰਮ ਸਿੰਘ ਪ੍ਰਧਾਨ, ਸੁਖਦੀਪ ਸਿੰਘ ਸਿੱਧੂ, ਤਰਨਪ੍ਰੀਤ ਸਿੰਘ ਖ਼ਾਲਸਾ, ਭੁਪਿੰਦਰ ਸਿੰਘ, ਜਸਵਿੰਦਰਪਾਲ ਸਿੰਘ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ 'ਚ ਵਿਸਾਖੀ ਨੂੰ ਸਮਰਪਿਤ ਸਮਾਰੋਹ ਅਗਲੀ ਖ਼ਬਰ 60 ਪ੍ਰਾਣੀਆਂ ਨੇ ਅੰਮਿ੍ਤ ਛਕਿਆ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।