15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਝਿੜੀ ਸਾਹਿਬ ਪਿੰਡ ਸਵੱਦੀ ਕਲਾਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 15-04-2026
ਚੌਂਕੀਮਾਨ, 14 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਧੰਨ-ਧੰਨ ਸੰਤ ਬਾਬਾ ਚਰਨ ਦਾਸ ਜੀ ਦੇ ਤਪ ਅਸਥਾਨ ਗੁਰਦੁਆਰਾ ਝਿੜੀ ਸਾਹਿਬ ਪਿੰਡ ਸਵੱਦੀ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਐੱਨ. ਆਰ. ਆਈਜ਼, ਗ੍ਰਾਮ ਪੰਚਾਇਤ ਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਭੋਗ ਪੈਣ ਉਪਰੰਤ ਸਜਾਏ ਦੀਵਾਨਾਂ ਵਿਚ ਪੰਥ ਦੇ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਨੇ ਉਚੇਚੇ ਤੌਰ 'ਤੇ ਕਰਵਾਏ ਸਮਾਗਮ ਵਿਚ ਸ਼ਮੂਲੀਅਤ ਕੀਤੀ ਤੇ ਸਮੁੱਚੀ ਸਿੱਖ ਸੰਗਤ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਅਮਨਦੀਪ ਸਿੰਘ ਅਮਨਾ ਸਵੱਦੀ ਕਲਾਂ, ਖ਼ਜ਼ਾਨਚੀ ਜਗਦੀਪ ਸਿੰਘ ਜੱਗਾ ਗਿੱਲ, ਤਰਨਜੋਤ ਸਿੰਘ ਨੰਨੂੰ ਗਿੱਲ ਕੈਨੇਡਾ (ਸਵੱਦੀ ਕਲਾਂ), ਸਕੱਤਰ ਗੁਰਦੀਪ ਸਿੰਘ ਕਾਕਾ ਸਵੱਦੀ, ਗੁਰਸੇਵਕ ਸਿੰਘ ਸੋਨੀ ਸਵੱਦੀ ਤੇ ਪੰਚ ਮਨਜੀਤ ਸਿੰਘ ਤੂਰ ਜੇ.ਈ. ਦੀ ਅਗਵਾਈ ਵਿਚ ਪ੍ਰਬੰਧਕੀ ਕਮੇਟੀ ਵਲੋਂ ਜਸਕਰਨ ਸਿੰਘ ਦਿਉਲ ਸਮੇਤ ਆਏ ਢਾਡੀ ਤੇ ਕਵੀਸ਼ਰੀ ਜਥਿਆਂ ਦਾ ਸਿਰਪਾਉ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਅਮਨਦੀਪ ਸਿੰਘ ਅਮਨਾ ਸਵੱਦੀ ਤੇ ਖ਼ਜ਼ਾਨਚੀ ਜਗਦੀਪ ਸਿੰਘ ਜੱਗਾ ਗਿੱਲ ਨੇ ਆਈ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਰਘਵੀਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਭਦੀਪ ਸਿੰਘ, ਹੈੱਡ ਗ੍ਰੰਥੀ ਬਾਬਾ ਬੇਅੰਤ ਸਿੰਘ, ਤਲਵਿੰਦਰ ਸਿੰਘ, ਗੁਰਜੀਤ ਸਿੰਘ, ਰਾਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੇਰਾਬੱਸੀ ਦੇ ਵਾ. ਨੰ. 19 ਦੇ ਵਸਨੀਕ ਨਰਕ ਵਰਗੇ ਮਾਹੌਲ 'ਚ ਰਹਿਣ ਲਈ ਮਜਬੂਰ ਅਗਲੀ ਖ਼ਬਰ ਸੀਟੂ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।