26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਜਗਰਾਉਂ ਮੰਡੀ ਦਾ ਸਾਬਕਾ ਵਿਧਾਇਕ ਐਸ.ਆਰ. ਕਲੇਰ ਨੇ ਕੀਤਾ ਦੌਰਾ ਐੱਸ.ਡੀ.ਐੱਮ. ਨੂੰ ਖ਼ਰੀਦ, ਲਿਫ਼ਟਿੰਗ, ਬਾਰਦਾਨਾ ਤੇ ਅਦਾਇਗੀ 'ਚ ਤੇਜ਼ੀ ਲਿਆਉਣ ਲਈ ਕਿਹਾ

ਅਜੀਤ ਡੈਸਕ 20-04-2026
ਜਗਰਾਉਂ, 19 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਵਲੋਂ ਆਪਣੇ ਸਾਥੀਆਂ ਨਾਲ ਜਗਰਾਉਂ ਮੁੱਖ ਦਾਣਾ ਮੰਡੀ ਦਾ ਦੌਰਾ ਕੀਤਾ | ਇਸ ਮੌਕੇ ਕਿਸਾਨਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਮੰਡੀ 'ਚ ਖ਼ਰੀਦ, ਲਿਫ਼ਟਿੰਗ, ਬਾਰਦਾਨਾ ਅਤੇ ਅਦਾਇਗੀ ਦੀ ਸਮੱਸਿਆ ਹੈ | ਉਨ੍ਹਾਂ ਇਸ ਸਬੰਧੀ ਆੜ੍ਹਤੀਆਂ, ਆਪਣੇ ਸਾਥੀਆਂ ਦੀ ਹਾਜ਼ਰੀ 'ਚ ਐੱਸ.ਡੀ.ਐੱਮ. ਜਗਰਾਉਂ ਨਾਲ ਇਨ੍ਹਾਂ ਸਮੱਸਿਆਵਾਂ ਸਬੰਧੀ ਗੱਲਬਾਤ ਕੀਤੀ | ਉਨ੍ਹਾਂ ਐੱਸ.ਡੀ.ਐੱਮ. ਨੂੰ ਇਨ੍ਹਾਂ ਕੰਮਾਂ 'ਚ ਤੇਜ਼ੀ ਲਿਆਉਣ ਲਈ ਕਿਹਾ | ਐੱਸ.ਡੀ.ਐੱਮ. ਜਗਰਾਉਂ ਨੇ ਇਸ ਸਬੰਧੀ ਤੁਰੰਤ ਸਬੰਧਿਤ ਖ਼ਰੀਦ ਏਜੰਸੀਆਂ ਨਾਲ ਗੱਲਬਾਤ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਕਲੇਰ ਨੇ ਕਿਹਾ ਕਿ ਜਗਰਾਉਂ ਮੁੱਖ ਮੰਡੀ 'ਚ ਲਿਫ਼ਟਿੰਗ ਨਾ ਹੋਣ ਕਰਕੇ ਬੋਰੀਆਂ ਦੇ ਅੰਬਾਰ ਲੱਗ ਰਹੇ ਹਨ, ਸਰਕਾਰ ਇਸ ਨੂੰ ਚੁੱਕਣ ਦਾ ਪ੍ਰਬੰਧ ਕਰੇ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਸਮੱਸਿਆ ਨਾ ਆਵੇ ਕਿਉਂਕਿ ਪਿਛਲੇ ਦੋ-ਤਿੰਨ ਸੀਜ਼ਨਾਂ ਦੌਰਾਨ ਫ਼ਸਲਾਂ ਦਾ ਝਾੜ ਘੱਟ ਕਰਕੇ ਪਹਿਲਾਂ ਹੀ ਕਿਸਾਨਾਂ ਦੀ ਹਾਲਤ ਕਮਜ਼ੋਰ ਹੈ | ਇਸ ਮੌਕੇ ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਪ੍ਰਧਾਨ ਸ਼ਿਵਰਾਜ ਸਿੰਘ, ਆੜ੍ਹਤੀਆ ਪ੍ਰਹਿਲਾਦ, ਸਵਰਨ ਸਿੰਘ ਮਲਕ, ਹਰਪਾਲ ਸਿੰਘ ਸਾਬਕਾ ਸਰਪੰਚ ਕੋਠੇ ਪੋਨਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਇਆਲੀ ਨੂੰ 'ਪੰਥਕ ਏਕਤਾ ਤਾਲਮੇਲ ਕਮੇਟੀ' ਦਾ ਕਨਵੀਨਰ ਲਗਾਏ ਜਾਣ ਦਾ ਸਵਾਗਤ ਸਿੱਖ ਕੌਮ ਅਤੇ ਸੂਬੇ ਦੀ ਸਿਆਸੀ ਫ਼... ਅਗਲੀ ਖ਼ਬਰ ਪਿੰਡ ਵਿਰਕ ਦੇ ਸਰਪੰਚ ਦਰਸ਼ਨ ਸਿੰਘ ਵਿਰਕ ਦੀ ਅਗਵਾਈ 'ਚ ਐਕਸੀਅਨ ਸਿੱਧੂ ਨੂੰ ਮੋਟਰਾਂ ਵਾਲੀ ਸਪਲਾਈ ਨਿਰਵਿਘਨ ਦੇਣ ਲਈ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।