22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਬਿਕਰਮਜੀਤ ਸਿੰਘ ਖ਼ਾਲਸਾ ਦੀ ਪ੍ਰੇਰਨਾ ਨਾਲ ਕਈ ਪਰਿਵਾਰ ਅਕਾਲੀ ਦਲ (ਬ) ਨਾਲ ਜੁੜੇ

ਅਜੀਤ ਡੈਸਕ 21-04-2026

ਮੁੱਲਾਂਪੁਰ-ਦਾਖਾ, 20 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ 'ਚ ਸ਼੍ਰੋਮਣੀ ਅਕਾਲੀ ਦਲ (ਬ) ਉਦੋਂ ਹੋਰ ਮਜ਼ਬੂਤ ਹੋਇਆ, ਜਦ ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖ਼ਾਲਸਾ ਦੀ ਪ੍ਰੇਰਨਾ ਨਾਲ ਕਈ ਪਿੰਡਾਂ ਦੀਆਂ ਮਹਿਲਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਦਫ਼ਤਰ ਪਹੁੰਚ ਕੇ ਅਕਾਲੀ ਦਲ (ਬ) ਨਾਲ ਚੱਲਣ ਦਾ ਵਿਸ਼ਵਾਸ ਦਿੱਤਾ | ਮਹਿਲਾਵਾਂ ਦੀ ਇਕੱਤਰਤਾ ਨੂੰ ਸੰਬੋਧਨ ਸਮੇਂ ਬਿਕਰਮਜੀਤ ਸਿੰਘ ਖ਼ਾਲਸਾ ਕਿਹਾ ਕਿ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਮੀਟਿੰਗ ਹੋਣ ਕਰਕੇ ਰੁਝੇਵੇਂ ਵਿਚ ਹਨ, ਆਉਣ ਵਾਲੇ ਦਿਨਾਂ 'ਚ ਇਨ੍ਹਾਂ ਮਹਿਲਾਵਾਂ ਨੂੰ ਨਾਲ ਲੈ ਕੇ ਹਲਕਾ ਇੰਚਾਰਜ ਵਲੋਂ ਪਿੰਡ ਵਾਰ ਮੀਟਿੰਗਾਂ ਹੋਣਗੀਆਂ | ਇਸ ਮੌਕੇ ਅਕਾਲੀ ਦਲ (ਬ) ਬੀ.ਸੀ ਵਿੰਗ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚਮਕੌਰ ਸਿੰਘ ਉੱਭੀ, ਜ਼ੋਨ ਲਤਾਲਾ ਦੇ ਇੰਚਾਰਜ ਗੁਰਦੀਪ ਸਿੰਘ ਫੱਲੇਵਾਲ, ਅਮਨਦੀਪ ਸਿੰਘ ਅਮਨਾ ਸਵੱਦੀ, ਹੋਰ ਮੌਜੂਦ ਸਨ | ਮਹਿਲਾਵਾਂ ਨੂੰ ਪਾਰਟੀ 'ਚ ਸ਼ਾਮਿਲ ਕਰਨ ਉਪਰੰਤ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਬਿਕਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਕਾਨੂੰਨ ਦਾ ਸਵਾਗਤ ਕੀਤਾ ਜਾਂਦਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਉੱਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਸਿੰਘ ਬਾਦਲ ਦੀ ਸਰਕਾਰ ਸਮੇਂ ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸੋਧ ਸਬੰਧੀ ਬਿੱਲ ਵਿਧਾਨ ਸਭਾ 'ਚ ਪਾਸ ਕਰਕੇ ਰਾਸ਼ਟਰਪਤੀ ਕੋਲ ਭੇਜਿਆ ਗਿਆ, ਪਰ ਰਾਸ਼ਟਰਪਤੀ ਵਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਸੀ | ਬਿਕਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਹਾੜ੍ਹੀ ਦੀ ਕਟਾਈ ਦੇ ਦਿਨ ਹੋਣ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾਵਾਰ ਰੈਲੀਆਂ ਕੁਝ ਸਮੇਂ ਲਈ ਰੋਕ ਦਿੱਤੀਆਂ, ਜਲਦੀ ਹੀ ਵਿਧਾਨ ਸਭਾ ਹਲਕਾ ਦਾਖਾ, ਰਾਏਕੋਟ ਸ਼੍ਰੋਮਣੀ ਅਕਾਲੀ ਦਲ (ਬ) ਰੈਲੀਆਂ ਕਰੇਗਾ |

ਪਿਛਲੀ ਖ਼ਬਰ ਐਡਵੋਕੇਟ ਧਾਮੀ ਵਲੋਂ ਗੁਰਦੁਆਰਾ ਪਿ੍ੰਟਿੰਗ ਪ੍ਰੈੱਸ ਦਾ ਨਵੀਨੀਕਰਨ ਉਪਰੰਤ ਰਸਮੀ ਉਦਘਾਟਨ ਅਗਲੀ ਖ਼ਬਰ ਇਯਾਲੀ ਦੇ ਪੰਥਕ ਧਿਰਾਂ ਦੇ ਕਨਵੀਨਰ ਬਣਨ ਨਾਲ ਸੂਬੇ 'ਚ ਪੰਥਕ ਲਹਿਰ ਨੂੰ ਹੋਰ ਬਲ ਮਿਲੇਗਾ-ਬਟਾਲਾ/ਬੱਲ ਹੰਬੜਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।