22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਜਸਵੰਤ ਸਿੰਘ ਕਾਰਸੇਵਾ ਵਾਲਿਆਂ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 21-04-2026
ਜੋਧਾਂ, 20 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਦੇ ਚੇਅਰਮੈਨ ਅਤੇ ਇਤਿਹਾਸਕਾਰ ਜਸਵੰਤ ਸਿੰਘ ਕਾਰ ਸੇਵਾ ਵਾਲਿਆਂ ਦੇ ਦਿਹਾਂਤ 'ਤੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ¢ ਸ਼ਹੀਦ ਬਾਬਾ ਜੀਵਨ ਸਿੰਘ ਵੈਬਲਫੇਅਰ ਸੁਸਾਇਟੀ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਅਤੇ ਚੇਅਰਮੈਨ ਜਥੇਦਾਰ ਜਗਰੂਪ ਸਿੰਘ ਗੁੱਜਰਵਾਲ ਨੇ ਕਿਹਾ ਕਿ ਜਸਵੰਤ ਸਿੰਘ ਕਾਰਸੇਵਾ ਵਾਲਿਆਂ ਦੇ ਦਿਹਾਂਤ ਨਾਲ ਸਿਰਫ਼ ਉਨ੍ਹਾਂ ਦੇ ਪਰਿਵਾਰ ਨੂੰ ਹੀ ਨਹੀਂ, ਸਗੋਂ ਪੰਥ ਅਤੇ ਇਲਾਕੇ ਨੂੰ ਵੱਡਾ ਘਾਟਾ ਪਿਆ ਹੈ¢ ਉਨ੍ਹਾਂ ਨੇ ਕਿਹਾ ਕਿ ਜਸਵੰਤ ਸਿੰਘ ਕਾਰਸੇਵਾ ਵਾਲਿਆਂ ਨੇ ਸਮਾਜਿਕ ਅਤੇ ਧਾਰਮਿਕ ਸੇਵਾਵਾਂ ਰਾਹੀਂ ਲੋਕਾਂ ਦੇ ਦਿਲਾਂ ਵਿਚ ਵਿਸ਼ੇਸ਼ ਥਾਂ ਬਣਾਈ ਸੀ ਜਿਸ ਕਰਕੇ ਉਹ ਸਦਾ ਯਾਦ ਰੱਖੇ ਜਾਣਗੇ¢ ਇਸ ਦੁਖਦਾਈ ਮੌਕੇ 'ਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਵਾ ਕੀਤਾ¢
ਪਿਛਲੀ ਖ਼ਬਰ ਵੈਟਰਨਰੀ ਇੰਸਪੈਕਟਰਾਂ ਵਲੋਂ 26 ਨੂੰ ਮੁਹਾਲੀ 'ਚ ਰੋਸ ਮੁਜ਼ਾਹਰਾ ਤੇ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਦਾ ਐਲਾਨ ਅਗਲੀ ਖ਼ਬਰ ਵਿਸ਼ਵ ਧਰਤੀ ਦਿਵਸ 'ਤੇ ਜਗਰਾਉਂ ਵਿਖੇ ਮੈਗਾ ਰੋਡ ਸ਼ੋਅ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।