22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਵਿਧਾਇਕ ਇਯਾਲੀ ਨੂੰ ਤਾਲਮੇਲ ਕਮੇਟੀ ਦਾ ਕਨਵੀਨਰ ਨਿਯੁਕਤ ਕਰਨ ਨਾਲ ਪੰਥਕ ਸਰਕਾਰ ਬਣਨ ਦਾ ਰਾਹ ਪੱਧਰਾ ਹੋਇਆ-ਹਾਂਸ/ਗਰੇਵਾਲ/ਥਿੰਦ

ਅਜੀਤ ਡੈਸਕ 21-04-2026
ਸਿੱਧਵਾਂ ਬੇਟ, 20 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਹਮੇਸ਼ਾ ਪੰਥਕ ਸੋਚ ਰੱਖ ਕੇ ਲੰਬੇ ਸਮੇਂ ਪੰਥਕ ਹਲਕਾ ਦਾਖਾ ਦੇ ਚੁਣੇ ਜਾ ਰਹੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀ ਗੁਰਮੀਤ ਸਿੰਘ ਹਾਂਸ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੁੜੈਣ, ਮਨਜਿੰਦਰ ਸਿੰਘ ਬਿੰਦਾ ਭੁਮਾਲ ਸਾਬਕਾ ਵਾਈਸ ਚੇਅਰਮੈਨ ਮਾਰਕਿਟ ਕਮੇਟੀ ਸਿੱਧਵਾਂ ਬੇਟ ਅਤੇ ਸਾਬਕਾ ਸਰਪੰਚ ਵਰਦੀਪ ਸਿੰਘ ਦੀਪਾ ਵਾਈਸ ਚੇਅਰਮੈਨ ਲੈਂਡ ਮਾਰਗਟੇਜ਼ ਬੈਂਕ ਜਗਰਾਉਂ ਨੇ ਪੰਥਕ ਧਿਰਾ ਵਿੱਚ ਏਕਤਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਵਾਰਿਸ਼ ਪੰਜਾਬ ਪਾਰਟੀ ਵਲੋਂ ਸਰਬਸੰਮਤੀ ਨਾਲ ਬਣਾਈ ਗਈ ਤਾਲਮੇਲ ਕਮੇਟੀ ਦਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਕਨਵੀਨਰ ਬਣਾਏ ਜਾਣ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ | ਉਕਤ ਆਗੂਆਂ ਨੇ ਆਖਿਆ ਕਿ ਜਿਸ ਤਰ੍ਹਾਂ ਵਿਧਾਇਕ ਇਯਾਲੀ ਆਪਣੀ ਸੂਝ-ਬੂਝ ਨਾਲ ਪੂਰੇ ਪੰਜਾਬ ਵਿਚ ਵਿਚਰਕੇ ਸਾਰੀਆਂ ਪੰਥਕ ਧਿਰਾਂ ਨੂੰ ਇਕ ਪਲੇਟਫਾਰਮ 'ਤੇ ਇਕੱਠਾ ਕਰਨ ਵਿਚ ਕਾਮਯਾਬ ਹੋ ਰਹੇ ਹਨ ਉਸ ਦੀ ਬਦੌਲਤ 2027 ਦੀ ਵਿਧਾਨ ਸਭਾ ਚੋਣਾਂ ਵਿਚ ਇਕ ਨਿਰੋਲ ਪੰਥਕ ਸਰਕਾਰ ਬਣਨ ਦਾ ਰਾਹ ਵੀ ਪੱਧਰਾ ਹੋ ਗਿਆ ਹੈ | ਹੁਣ ਕੋਈ ਵੀ ਪਾਰਟੀ ਪੰਥਕ ਧਿਰਾਂ ਦੀ ਇਸ ਹਨੇਰੀ ਅੱਗੇ ਟਿਕ ਨਹੀਂ ਸਕੇਗੀ | ਉਨ੍ਹਾਂ ਸਮੁੱਚੀ ਲੀਡਰਸ਼ਿੱਪ ਨੂੰ ਇਹ ਵੀ ਵਿਸ਼ਵਾਸ ਦਿਵਾਇਆ ਕਿ ਸਾਡੇ ਹਲਕੇ ਦੇ ਹਰਮਨ ਪਿਆਰੇ ਨੇਤਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਆਪਣੀ ਰਣਨੀਤੀ ਸਦਕਾ ਪੰਥਕ ਧਿਰਾਂ ਦੀ ਪਿੱਠ ਨਹੀਂ ਲੱਗਣ ਦੇਣਗੇ ਅਤੇ ਹੁਰ ਸਾਡਾ ਪੂਰਾ ਇਲਾਕਾ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜਿਆ ਵਿਖਾਈ ਦੇ ਰਿਹਾ ਹੈ |
ਇਸੇ ਦੌਰਾਨ ਸਾਬਕਾ ਸੰਮਤੀ ਮੈਂਬਰ ਜਤਿੰਦਰਪਾਲ ਸਿੰਘ, ਪ੍ਰਧਾਨ ਅਜਮੇਰ ਸਿੰਘ, ਨੰਬਰਦਾਰ ਬਲਜੀਤ ਸਿੰਘ, ਨੰਬਰਦਾਰ ਹਰਿੰਦਰ ਸਿੰਘ, ਪਰਮਜੀਤ ਸਿੰਘ ਧਾਲੀਵਾਲ, ਮਹਿੰਦਰਪਾਲ ਸਿੰਘ ਮਾਨ, ਬਲਜੀਤ ਸਿੰਘ ਪੰਧੇਰ, ਅਮਨਾ ਥਿੰਦ, ਅਰਸ਼ ਥਿੰਦ, ਸਾਬਕਾ ਸੰਮਤੀ ਮੈਂਬਰ ਬਲਕਾਰ ਸਿੰਘ ਸਮੇਤ ਹੋਰ ਸਰਗਰਮ ਵਰਕਰਾਂ ਨੂੰ ਵਿਧਾਇਕ ਇਯਾਲੀ ਨੂੰ ਤਾਲਮੇਲ ਕਮੇਟੀ ਦਾ ਕਨਵੀਨਰ ਚੁਣੇ ਜਾਣ 'ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਗ੍ਰਾਮ ਪੰਚਾਇਤ ਨੇ ਵਾਟਰ ਕੂਲਰ ਤੇ ਆਰ.ਓ. ਸਿਸਟਮ ਲਗਵਾਇਆ ਅਗਲੀ ਖ਼ਬਰ ਵੈਟਰਨਰੀ ਇੰਸਪੈਕਟਰਾਂ ਵਲੋਂ 26 ਨੂੰ ਮੁਹਾਲੀ 'ਚ ਰੋਸ ਮੁਜ਼ਾਹਰਾ ਤੇ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।