22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਐੱਮ. ਐੱਲ. ਏ. ਇਯਾਲੀ ਨੇ ਮੁੱਲਾਂਪੁਰ 'ਚ ਖ਼ੂਨਦਾਨੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ

ਅਜੀਤ ਡੈਸਕ 21-04-2026
ਮੁੱਲਾਂਪੁਰ-ਦਾਖਾ, 20 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਦਾਖਾ ਨਾਲ ਸਬੰਧਿਤ ਪਿੰਡਾਂ ਦੇ ਕਾਲਜੀਏਟ ਗੱਭਰੂਆਂ ਵਲੋਂ ਸੰਯੁਕਤ ਯੂਥ ਕਲੱਬ ਮੰਡੀ ਮੁੱਲਾਂਪੁਰ (ਲੁਧਿ:) ਦੁਆਰਾ ਦੀਪ ਹਸਪਤਾਲ ਅਤੇ ਰਘੂਨਾਥ ਹਸਪਤਾਲ ਲੁਧਿਆਣਾ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਵਧ ਰਹੇ ਹਾਦਸਿਆਂ ਦੇ ਜ਼ਖ਼ਮੀਆਂ ਅਤੇ ਲੰਬੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਮੱਦਦ ਲਈ ਇਸ ਖ਼ੂਨਦਾਨ ਕੈਂਪ ਵਿਚ ਸਾਰੀਆਂ ਰਾਜਸੀ ਪਾਰਟੀਆਂ ਦੇ ਆਗੂਆਂ ਦੀ ਸ਼ਮੂਲੀਅਤ ਰਹੀ | ਖ਼ੂਨਦਾਨ ਕੈਂਪ ਦੇ ਪ੍ਰਮੁੱਖ ਹਰਸ਼ ਹਸਨਪੁਰ, ਮਨਵੀਰ ਸਿੰਘ ਮੁੱਲਾਂਪੁਰ, ਜੱਸਾ ਮੁੱਲਾਂਪੁਰ, ਹੈਰੀ ਵਲੋਂ ਆਪਣੀ ਯੂਥ ਟੀਮ ਨਾਲ ਸਿਆਸੀ ਆਗੂਆਂ ਨੂੰ ਸੱਦਾ ਦੇਣ 'ਤੇ ਹਲਕਾ ਦਾਖਾ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ, ਕਾਂਗਰਸ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ, ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਕਰਨ ਸਿੰਘ, ਚੇਅਰਮੈਨ ਬਲੌਰ ਸਿੰਘ, ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਸੁਸਾਇਟੀ ਮੁਖੀ ਗੁਰਪ੍ਰੀਤ ਸਿੰਘ ਮਿੰਟੂ, ਫਿਟਨੈੱਸ ਕੋਚ ਵਿਰਕ, ਬੂਟਾ ਸਿੰਘ ਧਨੋਆ, ਦਰਸ਼ਨ ਸਿੰਘ ਧਨੋਆ, ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਮੇਜਰ ਸਿੰਘ, ਦਵਿੰਦਰ ਸਿੰਘ ਗਿੱਲ, ਮਨਜੀਤ ਸਿੰਘ ਗਿੱਲ, ਹੋਰ ਉਚੇਚਾ ਪਹੁੰਚੇ | ਡਾਕਟਰਾਂ ਵਲੋਂ ਕਰੀਬ 70-72 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਖ਼ੂਨਦਾਨੀਆਂ ਲਈ ਯੂਥ ਕਲੱਬ ਵਲੋਂ ਦੁੱਧ, ਫਰੂਟ ਦਾ ਉਚੇਚਾ ਪ੍ਰਬੰਧ ਸੀ | ਐੱਮ.ਐੱਲ.ਏ ਇਯਾਲੀ ਵਲੋਂ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫ਼ਿਕੇਟ ਵੰਡੇ ਗਏ |
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਵਲੋਂ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਵਿਦਿਆਰਥੀ ਕੌਂਸਲ ਦਾ ਗਠਨ ਅਗਲੀ ਖ਼ਬਰ ਮਨਪ੍ਰੀਤ ਸਿੰਘ ਇਯਾਲੀ ਨੂੰ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕੌਮੀ ਕਨਵੀਨਰ ਲਗਾਏ ਜਾਣ 'ਤੇ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।