20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਇਨਵੈਸਚਰ ਸੈਰੇਮਨੀ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 07-05-2026
ਜਗਰਾਉਂ, 6 ਮਈ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਇਨਵੈਸਚਰ ਸੈਰੇਮਨੀ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਦੇ ਅਧੀਨ ਸਕੂਲ ਅੰਦਰ ਚੱਲ ਰਹੇ ਹਾਊਸਾਂ ਦੇ ਅਹੁਦੇਦਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਇਸ ਮੌਕੇ ਥਾਣਾ ਸਿਟੀ ਜਗਰਾਉਂ ਦੇ ਐੱਚ.ਐੱਸ.ਓ. ਪਰਮਿੰਦਰ ਸਿੰਘ ਨੇ ਮੁੱਖ ਮਹਿਮਾਨ ਅਤੇ ਐੱਸ.ਐੱਚ.ਓ. ਸਿੱਧਵਾਂ ਬੇਟ ਅਮਰਜੀਤ ਸਿੰਘ ਗਿੱਲ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ | ਇਸ ਮੌਕੇ ਸਕੂਲ ਦਾ ਹੈੱਡ ਬੁਆਏ ਗੁਰਪ੍ਰੀਤ ਸਿੰਘ ਅਤੇ ਹੈੱਡ ਗਰਲ ਨਵਜੀਤ ਕੌਰ ਨੂੰ ਚੁਣਿਆਂ ਗਿਆ ਅਤੇ ਉਨ੍ਹਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਸਹੁੰ ਚੁੱਕੀ | ਇਸਦੇ ਨਾਲ ਹੀ ਪਿਛਲੀਆਂ ਜਮਾਤਾਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਜਿੱਥੇ ਟਰਾਫ਼ੀਆਂ ਦਿੱਤੀਆਂ ਗਈਆਂ, ਉਥੇ ਹੀ ਓਵਰਆਲ ਕਲਾਸਾਂ ਵਿਚੋਂ ਅੱਵਲ ਵਿਦਿਆਰਥੀਆਂ ਨੂੰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਮੁੱਖ ਮਹਿਮਾਨ ਐੱਸ.ਐੱਚ.ਓ. ਪਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿਚ ਰਹਿਣ, ਦੋ-ਪਹੀਆ ਵਾਹਨ ਬਿਨਾਂ ਲਾਇਸੈਂਸ ਦੇ ਨਾ ਚਲਾਉਣ ਅਤੇ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਤੋਂ ਬਚਣ ਬਾਰੇ ਜਾਗਰੂਕ ਕੀਤਾ | ਸਕੂਲ ਦੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਸਭ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਅਜਿਹੇ ਅਹੁਦਿਆਂ ਰਾਹੀਂ ਵਿਦਿਆਰਥੀਆਂ ਦੇ ਜੀਵਨ ਵਿਚ ਲੀਡਰਸ਼ਿਪ ਗੁਣ ਪੈਦਾ ਹੁੰਦੇ ਹਨ ਅਤੇ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਦੇ ਸਮਰੱਥ ਬਣਦੇ ਹਨ | ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਕੌਂਸਲ ਮੈਂਬਰਾਂ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਪੱਛਮੀ ਬੰਗਾਲ, ਅਸਾਮ ਤੇ ਪੁਡੂਚੇਰੀ ਤੋਂ ਬਾਅਦ ਪੰਜਾਬ 'ਚ ਬਣੇਗੀ ਭਾਜਪਾ ਸਰਕਾਰ-ਹਰਕੰਵਲਜੀਤ ਸਿੰਘ ਅਗਲੀ ਖ਼ਬਰ ਸਮਾਜ ਸੇਵਕ ਸਭਾ ਨੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।