20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੂਬੇ ਅੰਦਰ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ-ਸਿੰਮਕ/ਮਲਕਪੁਰ <br/>

ਅਜੀਤ ਡੈਸਕ 07-05-2026
ਹੰਬੜਾਂ, 6 ਮਈ (ਮੇਜਰ ਹੰਬੜਾਂ)-ਲੋਕ 'ਆਪ' ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਅੱਕ ਚੁੱਕੇ ਹਨ ਤੇ ਨਾ ਹੀ ਪੰਜਾਬ 'ਚ ਲੋਕ ਭਾਜਪਾ ਤੇ ਕਾਂਗਰਸ ਨੂੰ ਮੂੰਹ ਲਾਉਣਗੇ ਤੇ ਸੂਬੇ ਅੰਦਰ 2027 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਗਿੱਲ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੰਬੜਾਂ ਸਰਕਲ ਪ੍ਰਧਾਨ ਜਥੇ.ਕਰਮਜੀਤ ਸਿੰਘ ਮਲਕਪੁਰ ਨੇ ਸੀਨੀਅਰ ਆਗੂ ਪ੍ਰਧਾਨ ਕੁਲਦੀਪ ਸਿੰਘ ਸਲੇਮਪੁਰ ਦੇ ਦਫ਼ਤਰ ਵਿਖੇ ਰੱਖੀ ਵਰਕਰਾਂ ਦੀ ਮੀਟਿੰਗ ਸਮੇਂ ਗੱਲਬਾਤ ਕਰਦਿਆਂ ਕੀਤਾ | ਹਲਕਾ ਇੰਚ. ਸਿੰਮਕ ਨੇ ਹੋਰ ਕਿਹਾ ਕਿ 'ਆਪ' ਸਰਕਾਰ ਅੱਜ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋ ਚੁੱਕੀ ਹੈ | ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ ਸਲੇਮਪੁਰ, ਪੰਚਾਇਤ ਮੈਂਬਰ ਗੁਰਚਰਨ ਸਿੰਘ ਬਾਠ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੂੰ ਲੋਈ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਗੌਂਸਪੁਰ, ਧਿਆਨ ਸਿੰਘ ਗੌਂਸਪੁਰ, ਅਰਸ਼ਦੀਪ ਸਿੰਘ ਸਲੇਮਪੁਰ, ਸੋਨੀ ਪੰਡਿਤ, ਦਵਿੰਦਰ ਸਿੰਘ ਬਿੱਲੂ, ਪਰਮਜੀਤ ਸਿੰਘ ਸਰਪੰਚ ਰਸੂਲਪੁਰ, ਪੰਚ ਗੁਰਮੇਜ ਸਿੰਘ, ਨਛੱਤਰ ਸਿੰਘ, ਪੰਚ ਹਰਪਾਲ ਸਿੰਘ ਰਜਾਪੁਰ ਸਮੇਤ ਹੋਰ ਅਕਾਲੀ ਦਲ ਦੇ ਵਰਕਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਸੀ.ਟੀ. ਯੂਨੀਵਰਸਿਟੀ 'ਚ ਵਿਦਿਆਰਥਣ ਦੂਜੀ ਮੰਜ਼ਿਲ ਤੋਂ ਡਿੱਗੀ ਅਗਲੀ ਖ਼ਬਰ ਪੰਜਾਬ 'ਚ ਪਿਛਲੇ 10 ਦਿਨਾਂ 'ਚ ਵਾਪਰੀਆਂ 3 ਬੰਬ ਧਮਾਕਿਆਂ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ-ਜਸਕਰਨ ਸਿੰਘ ਦਿਓਲ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।