20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਡਾ. ਤੇਜਪਾਲ ਸਿੰਘ ਨੇ ਹਲਕਾ ਦਾਖਾ 'ਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਕਿੱਟਾਂ ਵੰਡੀਆਂ <br/>

ਅਜੀਤ ਡੈਸਕ 07-05-2026
ਮੁੱਲਾਂਪੁਰ-ਦਾਖਾ/ਸੁਧਾਰ, 6 ਮਈ (ਨਿਰਮਲ ਸਿੰਘ ਧਾਲੀਵਾਲ/ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਖੇਡਾਂ ਦੇ ਖੇਤਰ ਵਿਚ ਸੂਬੇ ਨੂੰ ਅੱਗੇ ਲਿਜਾਣ ਲਈ ਪਹਿਲਾਂ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ, ਫਿਰ ਰਾਜ ਭਰ ਵਿਚ 3100 ਆਧੁਨਿਕ ਖੇਡ ਗਰਾਊਾਡਾਂ ਦੇ ਨਿਰਮਾਣ ਲਈ ਪਿੰਡ-ਪਿੰਡ ਨੂੰ ਗ੍ਰਾਂਟ ਮੁਹੱਈਆ ਕਰਵਾਈ, ਪੰਜਾਬ ਸਰਕਾਰ ਖਿਡਾਰੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਪਨਗਰੇਨ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵਲੋਂ ਹਲਕਾ ਦਾਖਾ ਦੇ ਪਿੰਡ ਰਕਬਾ, ਢੱਟ, ਹੋਰ ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਦੇਣ ਸਮੇਂ ਕੀਤਾ | ਡਾ. ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਵਿਚ ਖਿਡਾਰੀਆਂ ਲਈ ਅਤਿ ਆਧੁਨਿਕ ਸਹੂਲਤ ਅਤੇ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਲਈ ਖੇਡ ਗਰਾਊਾਡਾਂ ਦਾ ਨਿਰਮਾਣ ਵੱਡੀ ਪਹਿਲਕਦਮੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਧ ਰਹੇ ਪਸਾਰੇ ਨੂੰ ਰੋਕਣ ਲਈ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨਾ ਇਹ ਇਕ ਵੱਡਾ ਉਪਰਾਲਾ ਹੈ | ਚੇਅਰਮੈਨ ਡਾ. ਗਿੱਲ ਨੇ ਦੱਸਿਆ ਕਿ ਜੀ.ਐੱਚ.ਜੀ. ਖ਼ਾਲਸਾ ਕਾਲਜ ਸੁਧਾਰ, ਜੀ.ਟੀ.ਬੀ ਕਾਲਜ ਦਾਖਾ, ਆਈ.ਐੱਮ.ਟੀ ਦਾਖਾ, ਐੱਸ.ਐੱਮ.ਐੱਲ ਨਰਸਿੰਗ ਕਾਲਜ ਭਨੋਹੜ ਦੇ ਪ੍ਰਬੰਧਕਾਂ ਨੂੰ ਮਿਲ ਕੇ ਪੜ੍ਹਾਈ ਦੇ ਨਾਲ ਖੇਡਾਂ ਨੂੰ ਬੜਾਵਾ ਦੇਣ ਲਈ ਵਿਉਂਤਬੰਦੀ ਉਲੀਕੀ ਜਾ ਰਹੀ ਹੈ |

ਪਿਛਲੀ ਖ਼ਬਰ ਹੁਣ ਲੱਗਣਗੇ ਕੂੜੇ ਦੇ ਢੇਰ....! ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ ਸਫ਼ਾਈ ਸੇਵਕ/ਸੀਵਰਮੈਨ ਅਣਮਿੱਥੇ ਸਮੇਂ ਲਈ ਹੜਤਾਲ '... ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।