20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ-ਮੇਜਰ ਸਿੰਘ ਭੈਣੀ <br/>

ਅਜੀਤ ਡੈਸਕ 07-05-2026
ਚੌਂਕੀਮਾਨ, 6 ਮਈ (ਤੇਜਿੰਦਰ ਸਿੰਘ ਚੱਢਾ)-ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ ਤੇ ਲੋਕਾਂ ਦਾ ਵਿਸ਼ਵਾਸ ਵੀ ਗਵਾ ਚੁੱਕੀ ਹੈ ਤੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ | ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਕਿਸੇ ਵੀ ਮਸਲੇ ਨੂੰ ਹੱਲ ਕਰਨ ਵਿਚ ਨਾਕਾਮਯਾਬ ਰਹੀ ਹੈ ਸਗੋਂ ਦਿੱਲੀ ਦੇ ਆਗੂਆਂ ਦੇ ਥੱਲੇ ਲੱਗ ਕੇ ਸੂਬੇ ਸਿਰ ਕਰਜ਼ੇ ਦਾ ਬੋਝ ਵਧਾ ਰਹੀ ਹੈ ਤੇ ਪਾਰਟੀ ਦੇ ਆਗੂ ਝੂਠੇ ਤੇ ਵੱਡੇ-ਵੱਡੇ ਬਿਆਨ ਦੇ ਕੇ ਸਰਕਾਰ ਦੀਆਂ ਨਾਕਾਮੀਆਂ 'ਤੇ ਪਰਦਾ ਪਾ ਰਹੇ ਹਨ | ਮੇਜਰ ਸਿੰਘ ਭੈਣੀ ਨੇ ਕਿਹਾ ਕਿ ਸੂਬੇ ਦੇ ਲੋਕ ਸਿਆਣੇ ਹਨ ਹੁਣ ਇੰਨ੍ਹਾਂ ਦੀਆਂ ਗੱਲਾਂ ਵਿਚ ਨਹੀਂ ਆਉਣਗੇ ਤੇ 'ਆਪ' ਨੂੰ ਸਬਕ ਸਿਖਾਉਣ ਲਈ ਉਹ ਆਪਣਾ ਮਨ ਬਣਾ ਚੁੱਕੇ ਹਨ ਕਿ 2027 ਵਿਚ ਸੂਬੇ ਦੀ ਵਾਂਗਡੋਰ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਸੌਂਪਣਗੇ |

ਪਿਛਲੀ ਖ਼ਬਰ ਪੈਰਾ-ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਐੱਸ.ਸੀ/ਬੀ.ਸੀ. ਇੰਪਲਾਈਜ਼ ਜਥੇਬੰਦੀ ਨੂੰ ਸਮਰਥਨ <br/> ਅਗਲੀ ਖ਼ਬਰ ਹੁਣ ਲੱਗਣਗੇ ਕੂੜੇ ਦੇ ਢੇਰ....! ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ ਸਫ਼ਾਈ ਸੇਵਕ/ਸੀਵਰਮੈਨ ਅਣਮਿੱਥੇ ਸਮੇਂ ਲਈ ਹੜਤਾਲ '...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।