ਜਗਰਾਉਂ, 6 ਮਈ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਜੋ ਕਿ ਪਿਛਲੇ ਬਹੁਤ ਸਮੇਂ ਤੋਂ ਧੜਾਧੜ ਵੀਜ਼ੇ ਲਗਵਾ ਕੇ ਖਿੱਚ ਦਾ ਕੇਂਦਰ ਬਣੀ ਹੋਈ ਹੈ | ਸੰਸਥਾ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਤਜਰਬੇਕਾਰ ਅਤੇ ਮਿਹਨਤੀ ਸਟਾਫ਼ ਵਲੋਂ ਦਿੱਤੀਆਂ ਜਾ ਰਹੀਆਂ ਯੋਗ ਸੇਵਾਵਾਂ ਕਰਕੇ ਸੰਸਥਾ ਦੇ ਵਿਦਿਆਰਥੀ ਆਇਲਟਸ 'ਚ ਵਧੀਆ ਸਕੋਰ ਪ੍ਰਾਪਤ ਕਰ ਰਹੇ ਹਨ ਅਤੇ ਇੰਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰਕੇ ਵੱਡੀ ਗਿਣਤੀ ਵਿਚ ਲਗਾਤਾਰ ਕੈਨੇਡਾ, ਆਸਟ੍ਰੇਲੀਆ ਜਾਣ ਵਾਲੇ ਚਾਹਵਾਨ ਲੋਕਾਂ ਦੇ ਵਿਜ਼ਟਰ ਵੀਜ਼ੇ ਲੱਗ ਰਹੇ ਹਨ, ਜਿੰਨ੍ਹਾਂ ਵਿਚੋਂ ਪਰਮਜੀਤ ਕੌਰ ਗਿੱਲ ਨਿਵਾਸੀ ਰੂਮੀ ਦਾ ਵਿਜ਼ਿਟਰ ਵੀਜ਼ਾ ਵੀ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਵਾ ਕੇ ਦਿੱਤਾ ਹੈ | ਇਸ ਮੌਕੇ ਸ: ਗੁਰਮਿਲਾਪ ਸਿੰਘ ਡੱਲਾ ਨੇ ਪਰਮਜੀਤ ਕੌਰ ਗਿੱਲ ਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ |