20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਖੇਤੀਬਾੜੀ ਸਭਾਵਾਂ 'ਚ ਸਾਉਣੀ ਦੇ ਵਧਾਏ ਹੱਦ ਕਰਜ਼ੇ ਨੂੰ ਅਮਲੀ ਰੂਪ 'ਚ ਲਾਗੂ ਕਰਵਾਏ ਸਰਕਾਰ-ਦਸਮੇਸ਼ ਯੂਨੀਅਨ <br/>

ਅਜੀਤ ਡੈਸਕ 07-05-2026
ਮੁੱਲਾਂਪੁਰ-ਦਾਖਾ, 6 ਮਈ (ਨਿਰਮਲ ਸਿੰਘ ਧਾਲੀਵਾਲ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਤਲਵੰਡੀ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਜ਼ਿਲ੍ਹਾ ਖਜ਼ਾਨਚੀ ਅਮਰੀਕ ਸਿੰਘ ਤਲਵੰਡੀ, ਜਥੇਦਾਰ ਗੁਰਮੇਲ ਸਿੰਘ ਢੱਟ, ਰਣਜੀਤ ਸਿੰਘ ਗੁੜੇ, ਸੋਹਣ ਸਿੰਘ ਸਵੱਦੀ, ਹੋਰਨਾਂ ਵਲੋਂ ਕੋਆਪ੍ਰੇਟਿਵ ਸੁਸਾਇਟੀਆਂ 'ਚ ਲਾਗੂ ਹੋਣ ਵਾਲੇ ਸਾਉਣੀ ਦੀ ਫ਼ਸਲ ਦੇ ਹੱਦ ਕਰਜ਼ੇ, ਹੋਰ ਭਖਦੇ ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਹੋਇਆ | ਮਾ: ਜਸਦੇਵ ਸਿੰਘ ਲਲਤੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2019 ਤੋਂ ਸੱਤ ਸਾਲ ਬਾਅਦ ਵਧੀ ਮਹਿੰਗਾਈ ਦੇ ਆਧਾਰ 'ਤੇ ਕੋਆਪ੍ਰੇਟਿਵ ਸੁਸਾਇਟੀਆਂ 'ਚ ਸਾਉਣੀ ਝੋਨੇ ਦੀ ਫ਼ਸਲ ਸੰਬੰਧੀ ਹੱਦ ਕਰਜ਼ਾ 25440 ਰੁ: ਤੋਂ ਵਧਾ ਕੇ 39000 ਰੁ: (23000 ਰੁ: ਨਗਦ ਤੇ 16000 ਰੁ: ਦਾ ਰੇਹ/ਸਪਰੇਅ) ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ | ਦੂਜੇ ਪਾਸੇ ਕੇਂਦਰੀ ਏਜੰਸੀ ਨਬਾਰਡ ਵਲੋਂ ਪੰਜਾਬ ਨੂੰ ਦਿੱਤੇ ਜਾਣ ਵਾਲੇ ਕਰਜ਼ੇ ਦੀ ਲਿਮਿਟ ਵਧਾਉਣ ਦੀ ਬਜਾਏ ਘਟਾਉਣ ਕਰਕੇ ਕੋਆਪ੍ਰੇਟਿਵ ਸੁਸਾਇਟੀਆਂ ਦੇ ਪ੍ਰਬੰਧਕ ਤੇ ਮੁਲਾਜ਼ਮ ਕਿਸਾਨਾਂ ਨੂੰ ਨਵੇਂ ਹੱਦ ਕਰਜ਼ੇ ਦੀ ਅਦਾਇਗੀ ਨਹੀਂ ਕਰ ਰਹੇ | ਜਥੇਬੰਦੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਉਹ ਨਬਾਰਡ ਦੁਆਰਾ ਲੋੜੀਂਦੇ ਸਰਮਾਏ ਦਾ ਪ੍ਰਬੰਧ ਯਕੀਨ ਬਣਵਾਉਣ ਲਈ ਢੁਕਵੀਂ ਸਰਕਾਰੀ ਕਾਰਵਾਈ ਅਤੇ ਚਾਰਾਜੋਈ ਤੇਜ਼ ਕਰਕੇ ਬਿਨਾਂ ਕਿਸੇ ਹੋਰ ਦੇਰੀ ਤੋਂ ਆਪ ਦੇ ਨੋਟੀਫਕੇਸ਼ਨ ਨੂੰ ਫੌਰੀ ਅਮਲੀ ਰੂਪ 'ਚ ਲਾਗੂ ਕਰਵਾਏ ਤਾਂ ਜੋ ਖੇਤੀ ਕਾਰਜਾਂ ਅਤੇ ਕਿਸਾਨੀ ਸਿਰ ਖੜ੍ਹੇ ਸੰਕਟ ਨੂੰ ਸਮੇਂ ਸਿਰ ਨਜਿੱਠਿਆ ਜਾ ਸਕੇ | ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੀ ਮੀਟਿੰਗ ਸਮੇਂ ਗੁਰਦੇਵ ਸਿੰਘ ਢੱਟ, ਗੁਰਦੀਪ ਸਿੰਘ ਸਵੱਦੀ, ਗੁਰਚਰਨ ਸਿੰਘ ਤਲਵੰਡੀ, ਲਛਮਣ ਸਿੰਘ ਸਿੱਧਵਾਂ, ਤੇਜਿੰਦਰ ਸਿੰਘ ਬਿਰਕ, ਅਮਰਜੀਤ ਸਿੰਘ ਖੰਜਰਵਾਲ, ਨਿਰਭੈ ਸਿੰਘ ਤਲਵੰਡੀ, ਕੁਲਦੀਪ ਸਿੰਘ ਸਵੱਦੀ, ਹੋਰ ਮੌਜੂਦ ਸਨ |

ਪਿਛਲੀ ਖ਼ਬਰ ਸਨਮਤੀ ਸਕੂਲ ਵਿਖੇ ਨੰਨ੍ਹੇ-ਮੁੰਨੇ੍ਹ ਬੱਚਿਆਂ ਲਈ ਸਵਾਗਤੀ ਪਾਰਟੀ <br/> ਅਗਲੀ ਖ਼ਬਰ ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਨੇ ਲਗਵਾਇਆ 5 ਮਹੀਨਿਆਂ 'ਚ ਇਕ ਹੋਰ ਵਿਜ਼ਿਟਰ ਵੀਜ਼ਾ-ਡੱਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।