06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਜਪਾ ਵਲੋਂ ਨਗਰ ਕੌਂਸਲ ਜਗਰਾਉਂ ਦੀਆਂ ਚੋਣਾਂ ਸੰਬੰਧੀ ਮੀਟਿੰਗ

ਅਜੀਤ ਡੈਸਕ 08-05-2026
ਜਗਰਾਉਂ, 7 ਮਈ (ਸ਼ਮਸ਼ੇਰ ਸਿੰਘ ਗਾਲਿਬ)-ਭਾਜਪਾ ਦੇ ਜਗਰਾਉਂ ਦਫ਼ਤਰ ਵਿਖੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸੰਬੰਧੀ ਅਹਿਮ ਮੀਟਿੰਗ ਬੁਲਾਈ ਗਈ | ਜਿਸ 'ਚ ਜਗਰਾਉਂ ਦੀ ਨਗਰ ਕੌਂਸਲ ਚੋਣਾਂ ਸੰਬੰਧੀ ਸਾਰੇ ਵਾਰਡਾਂ ਵਿਚ ਉਮੀਦਵਾਰ ਖੜੇ੍ਹ ਕੀਤੇ ਜਾਣਗੇ, ਬਾਰੇ ਚਰਚਾ ਕੀਤੀ ਗਈ | ਇਸ ਮੌਕੇ ਪ੍ਰਦੇਸ਼ ਭਾਜਪਾ ਵਲੋਂ ਜਗਰਾਉਂ ਨਗਰ ਕੌਂਸਲ ਦੇ ਅਬਜ਼ਰਵਰ ਅਨੁਜ ਖੋਸਲਾ, ਸਕੱਤਰ ਯੁਵਾ ਮੋਰਚਾ ਪੰਜਾਬ ਹਾਜ਼ਰ ਹੋਏ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਨੇ ਕੀਤੀ | ਇਸ ਸਮੇਂ ਅਨੁਜ ਖੋਸਲਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵਲੋਂ ਨਗਰ ਕੌਂਸਲ ਦੀਆਂ ਚੋਣਾਂ ਆਪਣੇ ਦਮ 'ਤੇ ਲੜੀਆਂ ਜਾਣਗੀਆਂ ਅਤੇ ਜਗਰਾਉਂ ਦੇ ਹਰੇਕ ਵਾਰਡ ਤੋਂ ਭਾਜਪਾ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਭਾਜਪਾ ਵਲੋਂ ਸਾਫ਼ ਸੁਥਰੇ ਅਕਸ ਵਾਲੇ ਅਤੇ ਚੋਣ ਜਿੱਤਣ ਵਾਲੇ ਉਮੀਦਵਾਰਾਂ ਦੀ ਚੋਣ ਆਪਣੇ ਪੱਧਰ 'ਤੇ ਕਰਨ ਲਈ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ ਅਤੇ ਜਲਦ ਹੀ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਜਾਵੇਗੀ | ਇਸ ਮੌਕੇ ਸੁਮੀਤ ਅਰੋੜਾ, ਐਡਵੋਕੇਟ ਵਿਕਰਮ ਸ਼ਰਮਾ, ਰਾਜ ਵਰਮਾ, ਕਿ੍ਸ਼ਨ ਕੁਮਾਰ, ਸਤੀਸ਼ ਕੁਮਾਰ ਪੱਪੂ, ਨਵਨੀਤ ਗੁਪਤਾ ਸ਼ਿਸ਼ੂ, ਟੋਨੀ ਵਰਮਾ, ਦਰਸ਼ਨ ਗਿੱਲ, ਐਡਵੋਕੇਟ ਵਿਵੇਕ ਭਾਰਦਵਾਜ, ਅਨਿਲ ਕੁਮਾਰ ਸ਼ੰਟੀ, ਰਾਜਪਾਲ ਜੈਨ, ਡਾ: ਨਿਰਮਲ ਭੁੱਲਰ, ਸੌਰਵ ਗਰਗ, ਸੁਰੇਸ਼ ਗਰਗ, ਗੌਰਵ ਗੁਪਤਾ, ਰਾਕੇਸ਼ ਕੁਮਾਰ ਹੈਪੀ, ਪੁਲਕਿਤ ਲੂੰਬਾ, ਕਪਿਲ ਪ੍ਰਜਾਪਤੀ, ਹਰਵਿੰਦਰ ਸਿੰਘ, ਪ੍ਰਭਜੋਤ ਕੌਰ, ਗੁਰਤੇਜ ਸਿੰਘ ਗੇਜਾ, ਪ੍ਰਦੀਪ ਸ਼ਰਮਾ, ਪ੍ਰਦੀਪ ਖੰਨਾ, ਆਤਮਾ ਰਾਮ, ਸੁਖਵਿੰਦਰ ਸਿੰਘ, ਦਲਜੀਤ ਸਿੰਘ, ਦਰਸ਼ਨ ਕੁਮਾਰ ਸ਼ੰਮੀ, ਰਜਨੀਸ਼ ਕੁਮਾਰ ਰਾਜੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 2 ਕਾਰਾਂ ਵਿਚਕਾਰ ਆਹਮੋ-ਸਾਹਮਣੇ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ ਅਗਲੀ ਖ਼ਬਰ ਪੰਜਾਬ 'ਚ ਹੋਏ ਬੰਬ ਧਮਾਕਿਆਂ ਨੇ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹੀ-ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।