06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੀਟੂ ਵਲੋਂ ਬੰਬ ਧਮਾਕਿਆਂ ਦੀ ਤਿੱਖੀ ਨਿਖੇਧੀ, ਫ਼ਿਰਕੂ ਮਾਹੌਲ ਖ਼ਰਾਬ ਕਰਨ ਦੀ ਸਾਜਿਸ਼ ਕਰਾਰ-ਕਾਮਰੇਡ ਗੋਰਾ

ਅਜੀਤ ਡੈਸਕ 08-05-2026
ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਸੀਟੂ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਦਲਜੀਤ ਕੁਮਾਰ ਗੋਰਾ ਅਤੇ ਮਨਰੇਗਾ ਦੇ ਜ਼ਿਲ੍ਹਾ ਪ੍ਰਧਾਨ ਡਾ: ਪ੍ਰਕਾਸ਼ ਸਿੰਘ ਬਰ੍ਹਮੀ ਨੇ ਪੰਜਾਬ ਵਿਚ ਹਾਲ ਹੀ ਦੌਰਾਨ ਹੋਏ ਬੰਬ ਧਮਾਕਿਆਂ 'ਤੇ ਗੰਭੀਰ ਚਿੰਤਾ ਜਤਾਉਂਦਿਆਂ ਇੰਨ੍ਹਾਂ ਘਟਨਾਵਾਂ ਦੀ ਤਿੱਖੀ ਨਿਖੇਧੀ ਕੀਤੀ ਹੈ | ਮਜ਼ਦੂਰ ਆਗੂਆਂ ਨੇ ਕਿਹਾ ਕਿ ਜਲੰਧਰ ਅਤੇ ਅੰਮਿ੍ਤਸਰ ਵਿਚ ਹੋਏ ਧਮਾਕਿਆਂ ਨੇ ਸੂਬੇ ਦੇ ਅਮਨ-ਕਾਨੂੰਨ ਅਤੇ ਭਾਈਚਾਰਕ ਸਾਂਝ ਨੂੰ ਝਟਕਾ ਪਹੁੰਚਾਇਆ ਹੈ | ਆਗੂਆਂ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਅਤੇ ਲੋਕਾਂ ਨੂੰ ਫ਼ਿਰਕੂ ਆਧਾਰ 'ਤੇ ਵੰਡਣ ਲਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਉਨ੍ਹਾਂ ਸਰਕਾਰ ਅਤੇ ਜਾਂਚ ਏਜੰਸੀਆਂ ਤੋਂ ਮੰਗ ਕੀਤੀ ਕਿ ਧਮਾਕਿਆਂ ਦੇ ਅਸਲ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੂੰ ਨਾਕਾਮ ਕੀਤਾ ਜਾ ਸਕੇ | ਉਨ੍ਹਾਂ ਸਮੂਹ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਇਕਜੁੱਟ ਹੋ ਕੇ ਸਮਾਜ ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰਨ ਦਾ ਸੱਦਾ ਦਿੱਤਾ |
ਪਿਛਲੀ ਖ਼ਬਰ ਕੰਗ ਦੀ ਬਦੌਲਤ ਪਿੰਡ ਸਲੇਮਪੁਰਾ ਦੀ ਕਰੀਬ 20 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ਾ ਮੁਕਤ ਕੀਤਾ-ਸਰਪੰਚ ਦਵਿੰਦਰ ਸਿੰਘ ਅਗਲੀ ਖ਼ਬਰ 2 ਕਾਰਾਂ ਵਿਚਕਾਰ ਆਹਮੋ-ਸਾਹਮਣੇ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।