04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸ਼੍ਰੋਮਣੀ ਪੰਥਕ ਦਲ ਕੁਦਰਤੀ ਕਰੋਪੀ ਨਾਲ ਨਜਿੱਠਣ ਲਈ 'ਐਮਰਜੈਂਸੀ ਫੂਡ ਬੈਂਕ' ਸਥਾਪਿਤ ਕਰੇਗਾ

ਅਜੀਤ ਡੈਸਕ 08-05-2026
ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਪੰਥਕ ਦਲ ਦੇ ਕੌਮੀ ਪ੍ਰਧਾਨ ਇੰਜੀਨੀਅਰ ਸੁਰਿੰਦਰ ਸਿੰਘ ਸਹੋਤਾ ਵਲੋਂ ਐਲਾਨ ਕੀਤਾ ਗਿਆ ਕਿ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿਚ ਉਨ੍ਹਾਂ ਦੀ ਪਾਰਟੀ ਵਲੋਂ ਆਰਗੈਨਿਕ ਕੁਦਰਤੀ ਖੇਤੀ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ | ਜਿਸ ਦੇ ਸਬੰਧ ਵਿਚ ਸ਼੍ਰੋਮਣੀ ਪੰਥਕ ਦਲ ਵਲੋਂ ਅੱਜ ਪਿੰਡ ਬੱਸੀਆਂ ਵਿਖੇ ਮੀਟਿੰਗ ਕੀਤੀ ਗਈ, ਮੀਟਿੰਗ ਦੌਰਾਨ ਸੁਰਿੰਦਰ ਸਿੰਘ ਸਹੋਤਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਕੁਦਰਤੀ ਕਰੋਪੀ ਨਾਲ ਹੜ੍ਹਾਂ ਜਾਂ ਗੜਿ੍ਹਆਂ ਦੇ ਕਹਿਰ ਨਾਲ ਹਰ ਸਾਲ ਅਨਾਜ਼ ਤੇ ਹੋਰ ਜਾਨੀ-ਮਾਲੀ ਨੁਕਸਾਨ ਹੁੰਦਾ ਹੈ | ਇਸ ਲਈ ਅਜਿਹੀ ਔਖੀ ਘੜੀ ਨਾਲ ਨਜਿੱਠਣ ਲਈ ਸ਼੍ਰੋਮਣੀ ਪੰਥਕ ਦਲ ਵਲੋਂ ਪੰਜਾਬ ਵਿਚ ਸਾਰੇ ਵਰਗਾਂ ਲਈ ਐਮਰਜੈਂਸੀ ਫੂਡ ਬੈਂਕ ਤਿਆਰ ਕੀਤੀ ਜਾਵੇਗੀ ਤਾਂ ਜੋ ਇਨਸਾਨਾਂ, ਪਸ਼ੂ ਤੇ ਪੰਛੀਆਂ ਦੀ ਜ਼ਿੰਦਗੀ ਸੁਖਾਲੀ ਜਿਊਣ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਆਖਿਆ ਕਿ ਕਿਸੇ ਵੀ ਸਰਕਾਰ ਵਲੋਂ ਅਜੇ ਤੱਕ ਫੂਡ ਬੈਂਕ ਤਿਆਰ ਨਹੀਂ ਕੀਤੀ ਗਈ, ਇਸ ਲਈ ਅਸੀਂ ਆਪਣੇ ਤੌਰ 'ਤੇ ਫੂਡ ਬੈਂਕ ਤਿਆਰ ਕਰਾਂਗੇ ਅਤੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਾਂਗੇ | ਇਸ ਲਈ ਸਾਡੀ ਸੋਚ ਨੂੰ ਹੋਰ ਅੱਗੇ ਲਿਜਾਣ ਲਈ ਲੋਕ ਵੱਧ ਤੋਂ ਵੱਧ ਸ਼੍ਰੋਮਣੀ ਪੰਥਕ ਦਲ ਨਾਲ ਜੁੜ੍ਹਨ ਤਾਂ ਜੋ ਪਾਰਟੀ ਦਾ ਵਿਸਥਾਰ ਕਰਕੇ ਲੋਕਾਂ ਹਿੱਤਾਂ ਦੀ ਭਲਾਈ ਲਈ ਫ਼ੈਸਲੇ ਲਾਗੂ ਕੀਤੇ ਜਾ ਸਕਣ | ਇਸ ਮੌਕੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੂਰਪੁਰਾ, ਹਰਬੰਸ ਸਿੰਘ, ਜਾਨ ਮੁਹੰਮਦ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਦਲਾਅ ਵਾਲੀ ਮਾਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ-ਦਿਓਲ/ਛੀਨਾ ਅਗਲੀ ਖ਼ਬਰ ਸੁਧਾਰ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸਭਾ ਵਲੋਂ ਮੁਨਾਫ਼ਾ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।