04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ

ਅਜੀਤ ਡੈਸਕ 08-05-2026
ਗੁਰੂਸਰ ਸੁਧਾਰ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਵਿਖੇ ਬੀ.ਐੱਡ. ਤੇ ਐੱਮ.ਐੱਡ. ਪਹਿਲੇ ਸਾਲ ਦੇ ਵਿਦਿਆਰਥੀਆਂ ਵਲੋਂ ਬੀ.ਐੱਡ, ਐੱਮ.ਐੱਡ ਦੂਜੇ ਸਾਲ ਤੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਗਾਈਡੈਂਸ ਐਂਡ ਕਾਊਾਸਲਿੰਗ ਦੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਸਹਿਤ ਵਿਦਾਇਗੀ ਪਾਰਟੀ ਦਿੱਤੀ | ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪਨਗ੍ਰੇਨ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਨੇ ਆਪਣੀ ਹਾਜ਼ਰੀ ਭਰੀ | ਵਿਸ਼ੇਸ਼ ਮਹਿਮਾਨਾਂ ਵਿਚ ਪਿ੍ੰ: ਗੁਰਨਾਇਬ ਸਿੰਘ, ਡਾ: ਜਗਜੀਤ ਸਿੰਘ ਬਰਾੜ ਸ਼ਾਮਿਲ ਹੋਏ | ਕਾਲਜ ਸ਼ਬਦ ਗਾਇਣ ਨਾਲ ਸ਼ੁਰੂ ਹੋਏ ਪ੍ਰੋਗਰਾਮ ਦੌਰਾਨ ਪਹੁੰਚੇ ਸਾਰੇ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਡਾ: ਮਿੰਨੀ ਸ਼ਰਮਾ ਵਲੋਂ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਪਰਗਟ ਸਿੰਘ ਗਰਚਾ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਤੇ ਇਸ ਦੌਰਾਨ ਉਨ੍ਹਾਂ ਅਕਾਦਮਿਕ, ਸੱਭਿਆਚਾਰਕ, ਸੰਗੀਤਕ, ਖੇਡ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਜ਼ਿਕਰ ਕੀਤਾ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਬੀ.ਐੱਡ, ਐੱਮ.ਐੱਡ. ਤੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਗਾਈਡੈਂਸ ਐਂਡ ਕਾਊਾਸਲਿੰਗ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਭੇਟ ਕੀਤੇ ਗਏ | ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਗੀਤ, ਗਜ਼ਲ, ਨਾਚ ਦਾ ਪ੍ਰਦਰਸ਼ਨ ਕਰਨ ਤੋਂ ਬਿਨਾਂ ਮਨੋਰੰਜਕ ਖੇਡਾਂ ਵਿਚ ਵੀ ਹਿੱਸਾ ਲਿਆ | ਰੰਗਾਰੰਗ ਪੇਸ਼ਕਾਰੀਆਂ ਨੇ ਸਮਾਰੋਹ ਨੂੰ ਰੌਣਕਮਈ ਤੇ ਯਾਦਗਾਰੀ ਬਣਾ ਦਿੱਤਾ | ਮੰਚ ਦਾ ਸੰਚਾਲਨ ਸਿਮਰਨਦੀਪ ਸਿੰਘ, ਜਸਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਵਲੋਂ ਬਾਖ਼ੂਬੀ ਢੰਗ ਨਾਲ ਕੀਤਾ ਗਿਆ | ਬੀ.ਐੱਡ.ਦੂਜੇ ਸਾਲ ਦੇ ਵਿਦਿਆਰਥੀ ਜਤਿਨ ਸਿੰਘ ਅਤੇ ਕਮਲਜੀਤ ਕੌਰ ਨੂੰ ਕ੍ਰਮਵਾਰ 'ਮਿਸਟਰ ਵਿਦਾਇਗੀ' ਤੇ 'ਮਿਸ ਵਿਦਾਇਗੀ' ਚੁਣਿਆ ਗਿਆ | ਕਾਲਜ ਪਿ੍ੰਸੀਪਲ ਡਾ: ਪਰਗਟ ਸਿੰਘ ਗਰਚਾ ਨੇ ਅੰਤ ਵਿਚ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਜੀਵਨ ਵਿਚ ਸਫ਼ਲਤਾ ਲਈ ਸਖ਼ਤ ਮਿਹਨਤ, ਲਗਨ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ | ਕਾਲਜ ਦੇ ਐਸੋਸੀਏਟ ਪ੍ਰੋ: ਡਾ: ਮੰਨੂ ਚੱਢਾ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਅਧੂਰੇ ਲਟਕਦੇ ਸੜਕੀ ਪ੍ਰਾਜੈਕਟਾਂ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ ਅਗਲੀ ਖ਼ਬਰ ਅਧੂਰੇ ਲਟਕਦੇ ਸੜਕੀ ਪ੍ਰਾਜੈਕਟਾਂ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।