04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਿਰਤੀ ਕਿਸਾਨ ਯੂਨੀਅਨ ਗਵਰਨਰ ਦੇ ਘਰ ਵੱਲ ਵੱਡੀ ਗਿਣਤੀ 'ਚ ਸ਼ਮੂਲੀਅਤ ਕਰੇਗੀ

ਅਜੀਤ ਡੈਸਕ 08-05-2026
ਹਠੂਰ, 7 ਮਈ (ਜਸਵਿੰਦਰ ਸਿੰਘ ਛਿੰਦਾ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਲੁਧਿਆਣਾ ਕਮੇਟੀ ਦੀ ਮੀਟਿੰਗ ਪਿੰਡ ਮਾਣੂੰਕੇ ਵਿਖੇ ਬਲਵਿੰਦਰ ਸਿੰਘ ਕੋਠੇ ਪੋਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰ ਦਿੱਤੀ ਹੈ ਤੇ ਹਿਮਾਚਲ, ਰਾਜਸਥਾਨ ਨੂੰ ਸਥਾਈ ਮੈਂਬਰ ਬਣਾ ਲਿਆ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਭਾਖੜਾ ਡੈਮ 'ਚੋਂ ਪੰਜਾਬ ਪੁਲਿਸ ਨੂੰ ਕੱਢਿਆ ਗਿਆ, ਫੇਰ ਚੇਅਰਮੈਨੀ ਖੋਹੀ ਗਈ ਤੇ ਹੁਣ ਪੰਜਾਬ ਦੀ ਸਥਾਈ ਮੈਂਬਰੀ ਵੀ ਖ਼ਤਮ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰ ਖ਼ਤਮ ਕਰਨ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ 15 ਮਈ ਨੂੰ ਚੰਡੀਗੜ੍ਹ 'ਚ ਗਵਰਨਰ ਦੇ ਘਰ ਵੱਲ ਹਜ਼ਾਰਾਂ ਕਿਸਾਨ ਮਾਰਚ ਕਰਨਗੇ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਜਾਣ ਦੀ ਤਿਆਰੀ ਲਈ ਜ਼ਿਲ੍ਹਾ ਕਮੇਟੀ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਸਮੇਂ ਜਗਰੂਪ ਸਿੰਘ ਗਿੱਲ, ਜਿੰਦਰ ਮਾਣੂੰਕੇ, ਨਿਰਮਲ ਫੈਰੂਰਾਈਾ, ਦਰਸ਼ਨ ਸਿੰਘ, ਹਰਦੇਵ ਸਿੰਘ ਬਿੰਜਲ, ਜਲੌਰ ਸਿੰਘ, ਸੁਖਦੇਵ ਸਿੰਘ ਚਕਰ, ਬਲਦੇਵ ਸਿੰਘ, ਸ਼ਿੰਦਰ ਸਿੰਘ, ਕੇਵਲ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਬੰਗਾਲ ਜਿੱਤ ਤੋਂ ਬਾਅਦ ਭਾਜਪਾ ਵਰਕਰਾਂ ਦੇ ਹੌਸਲੇ ਬੁਲੰਦ-ਲੀਹਲ ਅਗਲੀ ਖ਼ਬਰ ਅਧੂਰੇ ਲਟਕਦੇ ਸੜਕੀ ਪ੍ਰਾਜੈਕਟਾਂ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।