04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬੰਗਾਲ ਜਿੱਤ ਤੋਂ ਬਾਅਦ ਭਾਜਪਾ ਵਰਕਰਾਂ ਦੇ ਹੌਸਲੇ ਬੁਲੰਦ-ਲੀਹਲ

ਅਜੀਤ ਡੈਸਕ 08-05-2026
ਰਾਜੇਸ਼ ਲੀਹਲ


ਮਾਛੀਵਾੜਾ ਸਾਹਿਬ, 7 ਮਈ (ਰਾਜਦੀਪ ਸਿੰਘ ਅਲਬੇਲਾ)-ਭਾਜਪਾ ਦੇ ਸੀਨੀਅਰ ਆਗੂ ਰਾਜੇਸ਼ ਲੀਹਲ ਨੇ ਕਿਹਾ ਕਿ ਪੱਛਮੀ ਬੰਗਾਲ ਤੇ ਹੋਰਨਾਂ ਸੂਬਿਆਂ ਦੇ ਆਏ ਚੋਣ ਨਤੀਜਿਆਂ 'ਚ ਪਾਰਟੀ ਨੇ ਹੰੂਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ ਅਤੇ ਲੋਕਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿਤਾਂ ਵਾਲੀਆਂ ਨੀਤੀਆਂ 'ਤੇ ਮੋਹਰ ਲਗਾਈ ਹੈ | ਰਾਜੇਸ਼ ਲੀਹਲ ਨੇ ਕਿਹਾ ਕਿ ਪੱਛਮੀ ਬੰਗਾਲ ਵਿਚ ਭਾਜਪਾ ਦੀ ਜਿੱਤ ਨੇ ਪੰਜਾਬ ਵਿਚ ਵੀ ਪਾਰਟੀ ਦੀ ਜਿੱਤ ਦਾ ਮੁੱਢ ਬੰਨ੍ਹ ਦਿੱਤਾ ਹੈ ਅਤੇ ਲੋਕ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਅਦਿਆਂ 'ਤੇ ਵਿਸ਼ਵਾਸ ਕਰ ਇੱਕ ਮੌਕਾ ਜ਼ਰੂਰ ਦੇਣਗੇ | ਉਨ੍ਹਾਂ ਕਿਹਾ ਕਿ ਇਸ ਜਿੱਤ ਤੋਂ ਬਾਅਦ ਭਾਜਪਾ ਆਗੂਆਂ ਤੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ ਅਤੇ ਹੁਣ ਵਾਰੀ ਪੰਜਾਬ ਦੀ ਹੈ ਕਿ ਇੱਥੋਂ ਦੇ ਸੂਝਵਾਨ ਲੋਕ ਵੀ ਭਾਜਪਾ ਸਰਕਾਰ ਬਣਾ ਕੇ ਸੂਬੇ ਨੂੰ ਤਰੱਕੀ ਵੱਲ ਲੈ ਕੇ ਜਾਣ |
ਪਿਛਲੀ ਖ਼ਬਰ ਪੰਜਾਬ ਅੰਦਰ ਕਾਨੂੰਨ ਵਿਵਸਥਾ ਦਾ ਬੁਰਾ ਹਾਲ-ਲਾਪਰਾਂ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਗਵਰਨਰ ਦੇ ਘਰ ਵੱਲ ਵੱਡੀ ਗਿਣਤੀ 'ਚ ਸ਼ਮੂਲੀਅਤ ਕਰੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।