04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਅੰਦਰ ਕਾਨੂੰਨ ਵਿਵਸਥਾ ਦਾ ਬੁਰਾ ਹਾਲ-ਲਾਪਰਾਂ

ਅਜੀਤ ਡੈਸਕ 08-05-2026
ਰਾੜਾ ਸਾਹਿਬ, 7 ਮਈ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸ਼ਰੇਆਮ ਗੈਂਗਸਟਰਾਂ ਵਲੋਂ ਕਾਰੋਬਾਰੀਆਂ ਕੋਲੋਂ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਅਤੇ ਸੂਬੇ ਅੰਦਰ ਨਿੱਤ ਦਿਨ ਗੰੁਡਾਗਰਦੀ, ਲੁੱਟਾਂ-ਖੋਹਾਂ ਅਤੇ ਕਤਲੇਆਮ ਦੀਆਂ ਵਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸੂਬੇ ਅੰਦਰ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪੰਜਾਬ ਦੇ ਲੋਕ 'ਆਪ' ਦੀਆਂ ਮਾੜੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ |
ਪਿਛਲੀ ਖ਼ਬਰ ਬੰਗਾਲ ਜਿੱਤ ਤੋਂ ਬਾਅਦ ਭਾਜਪਾ ਵਰਕਰਾਂ ਦੇ ਹੌਸਲੇ ਬੁਲੰਦ-ਲੀਹਲ ਅਗਲੀ ਖ਼ਬਰ ਬੰਗਾਲ ਜਿੱਤ ਤੋਂ ਬਾਅਦ ਭਾਜਪਾ ਵਰਕਰਾਂ ਦੇ ਹੌਸਲੇ ਬੁਲੰਦ-ਲੀਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।