ਜਗਰਾਉਂ, 7 ਮਈ (ਗੁਰਦੀਪ ਸਿੰਘ ਮਲਕ)-ਪਿੰਡ ਸ਼ੇਰਪੁਰ ਕਲਾਂ ਸਥਿਤ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਸਿੰਘ ਅਤੇ ਗੁਰਦੁਆਰਾ ਕਮੇਟੀ ਮੈਂਬਰਾਂ ਵਿਚਕਾਰ ਹੋਇਆ ਵਿਵਾਦ ਹੁਣ ਤੂਲ ਫੜ੍ਹਦਾ ਜਾ ਰਿਹਾ ਹੈ | ਵਿਵਾਦ ਦੌਰਾਨ ਗ੍ਰੰਥੀ ਸਿੰਘ ਨਾਲ ਕਥਿਤ ਕੁੱਟਮਾਰ, ਦਸਤਾਰ ਉਤਾਰਣ ਅਤੇ ਦਾੜ੍ਹੀ ਦੀ ਬੇਅਦਬੀ ਦੇ ਦੋਸ਼ਾਂ ਤੋਂ ਬਾਅਦ ਇਲਾਕੇ ਵਿਚ ਰੋਸ ਫੈਲ ਗਿਆ | ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਵੱਡੀ ਗਿਣਤੀ 'ਚ ਪਿੰਡ ਵਾਸੀ ਅਤੇ ਸਿੱਖ ਜਥੇਬੰਦੀਆਂ ਗ੍ਰੰਥੀ ਸਿੰਘ ਦੇ ਸਮਰਥਨ 'ਚ ਮੈਦਾਨ ਵਿਚ ਉਤਰ ਆਈਆਂ | ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਪੀੜਤ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ, ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਮਾਮਲਾ ਦਰਜ ਨਾ ਹੋਣ ਕਾਰਨ ਲੋਕਾਂ 'ਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ | ਇਸੇ ਦੇ ਚਲਦਿਆਂ ਵੀਰਵਾਰ ਨੂੰ ਗੁੱਸੇ 'ਚ ਆਏ ਲੋਕਾਂ ਨੇ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ | ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਪੁਲਿਸ ਦਬਾਅ ਹੇਠ ਕਾਰਵਾਈ ਕਰਨ ਤੋਂ ਬਚ ਰਹੀ ਹੈ | ਧਰਨੇ ਦੀ ਸੂਚਨਾ ਮਿਲਦੇ ਹੀ ਪੁਲਿਸ ਵਿਭਾਗ ਦੇ ਤੁਰੰਤ ਅਧਿਕਾਰੀ ਮੌਕੇ 'ਤੇ ਪਹੁੰਚੇ | ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਧਰਨਾਕਾਰੀਆਂ ਨੇ ਸਾਫ਼ ਕਹਿ ਦਿੱਤਾ ਕਿ ਜਦੋਂ ਤੱਕ ਦੋਸ਼ੀਆਂ ਖ਼ਿਲਾਫ਼ ਕੁੱਟਮਾਰ ਅਤੇ ਬੇਅਦਬੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਨਹੀਂ ਕੀਤਾ ਜਾਂਦਾ, ਧਰਨਾ ਜਾਰੀ ਰਹੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖ ਜਥੇਬੰਦੀ ਦੇ ਆਗੂ ਮਨਜੀਤ ਸਿੰਘ ਨੇ ਕਿਹਾ ਕਿ ਗ੍ਰੰਥੀ ਸਿੰਘ ਮੇਜਰ ਸਿੰਘ ਲੰਮੇ ਸਮੇਂ ਤੋਂ ਪਿੰਡ ਸ਼ੇਰਪੁਰ ਕਲਾਂ ਦੇ ਗੁਰਦੁਆਰਾ ਸਾਹਿਬ 'ਚ ਸੇਵਾਵਾਂ ਨਿਭਾਅ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਪਿੰਡ 'ਚ ਪ੍ਰਧਾਨਗੀ ਆਦਿ ਦੀ ਰਾਜਨੀਤੀ ਨੂੰ ਲੈ ਕੇ ਕੁਝ ਲੋਕ ਲਗਾਤਾਰ ਗ੍ਰੰਥੀ ਸਿੰਘ ਨੂੰ ਪ੍ਰੇਸ਼ਾਨ ਕਰ ਰਹੇ ਸਨ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਨੇ ਜਲਦ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਦੂਜੇ ਪਾਸੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਤਿੰਨ ਦਿਨਾਂ ਦਾ ਸਮਾਂ ਦਿੱਤਾ ਜਾਵੇ | ਪੁਲਿਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਅਤੇ ਜਾਂਚ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ