04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਨਜੀਤ ਸਿੰਘ ਹੰਬੜਾਂ ਨੂੰ ਅਬਜ਼ਰਬਰ ਨਿਯੁਕਤ ਕਰਨ 'ਤੇ ਸਮਰਥਕਾਂ 'ਚ ਖੁਸ਼ੀ ਦੀ ਲਹਿਰ

ਅਜੀਤ ਡੈਸਕ 08-05-2026
ਹੰਬੜਾਂ, 7 ਮਈ (ਮੇਜਰ ਹੰਬੜਾਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਐੱਮ.ਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਤੀ ਨਜ਼ਦੀਕੀ ਮੰਨੇ ਜਾਂਦੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਜਿਨ੍ਹਾਂ ਵਲੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦੇ ਯੂਥ ਪ੍ਰਧਾਨ ਦੇ ਤੌਰ 'ਤੇ ਲਗਾਤਾਰ ਕਈ ਟਰਮਾਂ ਕੰਮ ਕਰਕੇ ਪਾਰਟੀ 'ਚ ਮਿਸਾਲ ਕਾਇਮ ਕੀਤੀ ਸੀ ਤੇ ਉਨ੍ਹਾਂ ਨੂੰ ਉਸ ਸਮੇਂ ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਵਲੋਂ ਵਿਸ਼ੇਸ਼ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਸੀ ਤੇ ਹੁਣ ਉਨ੍ਹਾਂ ਦੀ ਕਾਂਗਰਸ ਪਾਰਟੀ ਨੂੰ ਦੇਣ ਕਰਕੇ 2027 'ਚ ਕਿਸੇ ਹਲਕੇ ਤੋਂ ਐੱਮ.ਐੱਲ.ਏ. ਦੀ ਟਿਕਟ ਮਿਲਣ ਦਾ ਗੁਣਾ ਪੈ ਸਕਦਾ ਹੈ | ਕਿਉਂਕਿ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਕਾਂਗਰਸ ਪਾਰਟੀ 'ਚ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ, ਮੋਗਾ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਅਬਜ਼ਰਵਰ ਦੇ ਤੌਰ 'ਤੇ ਡਿਊਟੀ ਨਿਭਾ ਚੁੱਕੇ ਹਨ ਤੇ ਕਾਂਗਰਸ ਪਾਰਟੀ 'ਚ ਅਹਿਮ ਸਥਾਨ ਰੱਖਦੇ ਹਨ | ਕਾਂਗਰਸ ਪਾਰਟੀ ਵਲੋਂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਦੀ ਪਾਰਟੀ ਪ੍ਰਤੀ ਹਮੇਸ਼ਾਂ ਨਿਭਾਈ ਜਾਂਦੀ ਚੰਗੀ ਕਾਰਜਗੁਰੀ ਨੂੰ ਦੇਖਦਿਆਂ ਨਗਰ ਨਿਗਮ, ਨਗਰ ਕੌਂਸਲ ਚੋਣਾਂ ਲਈ ਜ਼ਿਲ੍ਹਾ ਜਲੰਧਰ 'ਚ ਨਕੋਦਰ ਦਾ ਅਬਜ਼ਰਬਰ ਨਿਯੁਕਤ ਕਰਕੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਨਾਲ ਉਨ੍ਹਾਂ ਦੇ ਸਮਰਥਕਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਹੁਣ ਦੇਖਣਾ ਹੋਵੇਗਾ ਕਿ ਕਾਂਗਰਸ ਪਾਰਟੀ ਪ੍ਰਧਾਨ ਹੰਬੜਾਂ ਨੂੰ ਕਿਸ ਹਲਕੇ ਤੋਂ ਵਿਧਾਨ ਸਭਾ ਦੀ ਟਿਕਟ ਦੇ ਕੇ ਨਿਵਾਜਦੀ ਹੈ, ਜਿਸ ਲਈ ਪ੍ਰਧਾਨ ਹੰਬੜਾਂ ਵਲੋਂ ਪੂਰੀ ਤਿਆਰੀ ਕੀਤੀ ਗਈ ਹੈ |
ਪਿਛਲੀ ਖ਼ਬਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਮੀਟਿੰਗ ਦੌਰਾਨ ਵਿਧਾਇਕ ਧਾਲੀਵਾਲ ਨੇ ਵਪਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ <br/> ਅਗਲੀ ਖ਼ਬਰ ਐੱਸ.ਐੱਮ.ਐੱਲ. ਨਰਸਿੰਗ ਕਾਲਜ ਭਨੋਹੜ 'ਚ ਕੌਮਾਂਤਰੀ ਨਰਸ ਹਫ਼ਤੇ ਨੂੰ ਸਮਰਪਿਤ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।