19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਜਨਗਣਨਾ ਨੂੰ ਲੈ ਕੇ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਡੀ.ਟੀ.ਐੱਫ. ਦਾ ਵਫ਼ਦ ਤਹਿਸੀਲਦਾਰ ਨੂੰ ਮਿਲਿਆ

ਅਜੀਤ ਡੈਸਕ 21-05-2026
ਸਿੱਧਵਾਂ ਬੇਟ, 20 ਮਈ (ਜਸਵੰਤ ਸਿੰਘ ਸਲੇਮਪੁਰੀ)-ਡੈਮੋਕਰੇਟਿਕ ਟੀਚਰ ਫਰੰਟ (ਡੀ.ਟੀ.ਐਫ) ਬਲਾਕ ਸਿੱਧਵਾਂ ਬੇਟ ਅਤੇ ਜਗਰਾਉਂ ਦਾ ਇਕ ਵਫ਼ਦ ਜ਼ਿਲ੍ਹਾ ਸਕੱਤਰ ਹਰਜੀਤ ਸਿੰਘ ਸੁਧਾਰ ਅਤੇ ਬਲਾਕ ਸਿੱਧਵਾਂ ਬੇਟ ਦੇ ਪ੍ਰਧਾਨ ਹਰਦੀਪ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਤਹਿਸੀਲਦਾਰ ਰੇਸ਼ਮ ਸਿੰਘ ਨੂੰ ਮਿਲਿਆ ਅਤੇ ਅਧਿਆਪਕਾਂ ਨੂੰ ਜਨਗਣਨਾ ਕਰਨ ਸਮੇਂ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਇਕ ਮੰਗ ਪੱਤਰ ਦਿੱਤਾ | ਉਨ੍ਹਾਂ ਮੰਗ ਪੱਤਰ ਵਿਚ ਆਖਿਆ ਕਿ ਜਿੰਨ੍ਹਾਂ ਅਧਿਆਪਕਾਂ ਦੀ ਜਨਗਣਨਾ ਲਈ ਡਿਊਟੀ ਲਗਾਈ ਗਈ ਹੈ ਉਨ੍ਹਾਂ ਨੂੰ ਤੁਰੰਤ ਇਸ ਡਿਊਟੀ ਤੋਂ ਫਾਰਗ ਕੀਤਾ ਜਾਵੇ | ਉਨ੍ਹਾਂ ਇਹ ਲਿਖਿਆ ਕਿ ਸਿੱਖਿਆ ਵਿਭਾਗ ਵਲੋਂ ਇਸ ਨੂੰ ਲੈ ਕੇ ਅਲੱਗ-ਅਲੱਗ ਤਰ੍ਹਾਂ ਦੀਆਂ ਚਿੱਠੀਆਂ ਜਾਰੀ ਕਰਨ ਨਾਲ ਅਧਿਆਪਕਾਂ ਵਿਚ ਦੁਬਿਧਾ ਪੈਦਾ ਹੋ ਗਈ ਹੈ | ਉਨ੍ਹਾਂ ਇਹ ਵੀ ਆਖਿਆ ਕਿ ਸਾਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਸ਼ਵਾਸ ਦਿਵਾਇਆ ਸੀ ਕਿ ਜਨਗਣਨਾ ਕਰਨ ਵਾਲੇ ਅਧਿਆਪਕਾਂ ਨੂੰ ਜਲਦੀ ਫਾਰਗ ਕਰਕੇ ਆਪਣੀ ਡਿਊਟੀ 'ਤੇ ਭੇਜਿਆ ਜਾਵੇਗਾ | ਹੋਰ ਜਾਣਕਾਰੀ ਦਿੰਦੇ ਹੋਏ ਬਲਾਕ ਸਕੱਤਰ ਅੰਕਿਤ ਨੇ ਦੱਸਿਆ ਕਿ ਸਾਨੂੰ ਤਹਿਸੀਲਦਾਰ ਸਾਹਿਬ ਨੇ ਡੀ.ਸੀ. ਅਤੇ ਐੱਸ.ਡੀ.ਐੱਮ. ਸਾਹਿਬ ਰਾਹੀਂ ਸਾਡੀਆਂ ਮੰਗਾਂ ਨੂੰ ਹੱਕ ਕਰਨ ਦਾ ਭਰੋਸਾ ਦਿਵਾਇਆ ਹੈ | ਇਸ ਮੌਕੇ ਅਧਿਆਪਕ ਆਗੂ ਰਾਣਾ ਆਲਮਦੀਪ, ਗੁਰਅੰਮਿ੍ਤ ਸਿੰਘ ਸਿੱਧਵਾਂ ਬੇਟ, ਸ਼ਰਨਜੀਤ ਰੌਕੀ, ਵਿਜੈ ਪੱਤੀ ਮੁਲਤਾਨੀ ਸਮੇਤ ਕਈ ਹੋਰ ਅਧਿਆਪਕ ਵੀਰ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਜਲਾਲਦੀਵਾਲ ਦੀ ਹੋਣਹਾਰ ਵਿਦਿਆਰਥਣ ਪਵਨਦੀਪ ਕੌਰ ਦਾ ਬੀ.ਕਾਮ ਕੋਰਸ 'ਚ ਨਾਮਣਾ ਖੱਟਣ 'ਤੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪਿੰਡ ਸਲੇਮਪੁਰਾ ਦੀ ਪੰਚਾਇਤ ਵਲੋਂ ਕਬਜ਼ੇ 'ਚ ਲਈ ਗਈ ਜ਼ਮੀਨ ਦੁਆਲੇ ਲਗਾਈ ਤਾਰ ਨੂੰ ਸ਼ਰਾਰਤੀ ਅਨਸਰਾਂ ਨੇ ਲਾਹ ਸੁੱਟਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।