19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਬੱਸ ਸਟੈਂਡ ਜਗਰਾਉਂ ਵਿਖੇ ਟਰਾਂਸਪੋਰਟ ਕਾਮਿਆਂ ਵਲੋਂ ਧਰਨਾ ਪ੍ਰਦਰਸ਼ਨ

ਅਜੀਤ ਡੈਸਕ 21-05-2026
ਜਗਰਾਉਂ, 20 ਮਈ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਜਗਰਾਉਂ ਬੱਸ ਸਟੈਂਡ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੂਬਾ ਜੁਆਇੰਟ ਸਕੱਤਰ ਜਲੌਰ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲੱਗਭਗ 4 ਸਾਲ ਤੋਂ ਵੱਧ ਸਮਾਂ ਬੀਤ ਗਿਆ ਹੈ, ਪਰ ਇਕ ਵੀ ਸਰਕਾਰੀ ਵਿਭਾਗ ਦੀ ਮਾਲਕੀ ਵਾਲੀ ਬੱਸ ਨਹੀਂ ਪਈ ਗਈ ਉਲਟਾ ਕਿਲੋਮੀਟਰ ਸਕੀਮ (ਪ੍ਰਾਈਵੇਟ ਬੱਸਾਂ) ਦੇ ਰਾਹੀਂ ਵਿਭਾਗਾਂ ਦਾ ਨਿੱਜੀਕਰਣ ਵੱਲ ਨੂੰ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਟਰਾਂਸਪੋਰਟ ਵਰਕਰਾਂ 'ਤੇ ਝੂਠੇ ਮੁਕੱਦਮੇ ਦਰਜ ਕਰਕੇ ਜੇਲ੍ਹਾਂ 'ਚ ਬੰਦ ਕੀਤਾ ਜਾ ਰਿਹਾ ਹੈ | ਇਸ ਮੌਕੇ ਜਰਨਲ ਸਕੱਤਰ ਹਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਨਾਲ 18 ਮਈ 'ਚ ਮੀਟਿੰਗ ਵਿਚ ਜਿੰਨ੍ਹਾਂ ਮਸਲਿਆਂ ਉੱਪਰ ਸਹਿਮਤੀ ਬਣੀ ਹੈ, ਨੂੰ ਪੁਖਤਾ ਹੱਲ ਨਾ ਕੀਤਾ ਅਤੇ ਜੇਲ੍ਹ ਵਿਚ ਬੰਦ ਸਾਥੀਆਂ ਨੂੰ ਰਿਹਾਈ ਨਾ ਦਿੱਤੀ ਤਾਂ 25,26,27 ਮਈ 2026 ਨੂੰ ਮੁਕੰਮਲ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ 'ਤੇ ਧਰਨਾ ਦਿੱਤਾ ਜਾਵੇਗਾ | ਇਸ ਸਮੇਂ ਮੋਹੰਮਦ ਰਫੀ, ਦਵਿੰਦਰ ਸਿੰਘ, ਬੂਟਾ ਸਿੰਘ, ਜਸਪਾਲ ਸਿੰਘ, ਰਾਜ ਖ਼ਾਨ, ਸਤਨਾਮ ਸਿੰਘ, ਪਰਦੀਪ, ਸਿੰਦਰਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਆਲੀਵਾਲ ਵਿਖੇ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਚਰਨਜੀਤ ਸਿੰਘ ਕੁੱਕੀ ਦੇ ਦਿਹਾਂਤ 'ਤੇ ਹਰ ਵਰਗ ਦੇ ਲੋਕਾਂ ਨੇ ਠੇਕੇਦਾਰ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।