02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਰਡ ਨੰਬਰ 9 ਤੋਂ ਕਾਂਗਰਸੀ ਉਮੀਦਵਾਰ ਆਸ਼ੂ ਜੈਨ ਦੇ ਦਫ਼ਤਰ ਦਾ ਉਦਘਾਟਨ ਕਾਮਿਲ ਅਮਰ ਸਿੰਘ ਨੇ ਕੀਤਾ

ਅਜੀਤ ਡੈਸਕ 22-05-2026
ਰਾਏਕੋਟ, 21 ਮਈ (ਸੁਸ਼ੀਲ)-ਰਾਏਕੋਟ ਸ਼ਹਿਰ ਦੇ ਵਾਰਡ ਨੰਬਰ 9 ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੀ ਉਮੀਦਵਾਰ ਆਸ਼ੂ ਜੈਨ ਪਤਨੀ ਰਿਸ਼ੂ ਜੈਨ ਦੇ ਚੋਣ ਦਫ਼ਤਰ ਦਾ ਉਦਘਾਟਨ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਵਲੋਂ ਕੀਤਾ ਗਿਆ | ਇਸ ਮੌਕੇ ਹਾਜ਼ਰ ਵਾਰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰਡ ਤੋਂ ਕਾਂਗਰਸ ਦੀ ਜਿੱਤ ਯਕੀਨੀ ਹੈ, ਕਿਉਂਕਿ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਨੂੰ ਇਸ ਵਾਰਡ ਤੋਂ ਵਾਰਡ ਦਾ ਕੋਈ ਵਸਨੀਕ ਹੀ ਉਮੀਦਵਾਰ ਬਣਾਉਣ ਲਈ ਨਹੀਂ ਲੱਭਿਆ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਨੇੜਲੇ ਪਿੰਡ ਤੋਂ ਲਿਆ ਕੇ ਉਮੀਦਵਾਰ ਨੂੂੰ ਚੋਣ ਮੈਦਾਨ ਵਿਚ ਖੜ੍ਹਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੋ ਪਾਰਟੀ ਆਪਣੇ ਸਰਕਾਰ ਦੇ ਸਾਢੇ ਚਾਰ ਸਾਲ ਤੱਕ ਸ਼ਹਿਰ ਦਾ ਕੋਈ ਵਿਕਾਸ ਕੰਮ ਨਹੀ ਕਰਵਾ ਪਾਈ ਉਹ ਹੁਣ ਰਹਿੰਦੇ ਤਿੰਨ ਮਹੀਨਿਆਂ ਵਿਚ ਸ਼ਹਿਰ ਦਾ ਕੀ ਸੰਵਾਰੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ-14 ਵਿਚ 'ਆਪ' ਉਮੀਦਵਾਰ ਮਨਜਿੰਦਰ ਸਿੰਘ ਕਾਕੂ ਨੇ ਚੋਣ ਮੁਹਿੰਮ ਨੂੰ ਗਰਮਾਇਆ ਅਗਲੀ ਖ਼ਬਰ 'ਲੋਕ ਯਾਤਰਾ ਆਵਾਜ਼' ਦਾ ਪਿੰਡ ਸੇਖੂਪੁਰਾ ਵਿਖੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।