02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਰਡ ਨੰਬਰ-14 ਵਿਚ 'ਆਪ' ਉਮੀਦਵਾਰ ਮਨਜਿੰਦਰ ਸਿੰਘ ਕਾਕੂ ਨੇ ਚੋਣ ਮੁਹਿੰਮ ਨੂੰ ਗਰਮਾਇਆ

ਅਜੀਤ ਡੈਸਕ 22-05-2026
ਰਾਏਕੋਟ, 21 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ ਨਿਊ ਸੰਤੋਖ ਸਿੰਘ ਨਗਰ ਵਾਰਡ ਨੰਬਰ-14 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਕਾਕੂ ਵਲੋਂ ਆਪਣੇ ਸਮਰਥਕਾਂ ਸਮੇਤ ਘਰ-ਘਰ ਵੋਟਾਂ ਮੰਗੀਆਂ | ਇਸ ਮੌਕੇ ਉਮੀਦਵਾਰ ਮਨਜਿੰਦਰ ਸਿੰਘ ਕਾਕੂ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ-14 'ਚ ਅਧੂਰੇ ਵਿਕਾਸ ਕਾਰਜਾਂ ਨੂੰ ਚੋਣਾਂ ਜਿੱਤਣ ਬਾਅਦ ਤੁਰੰਤ ਪੂਰਾ ਕਰਵਾਇਆ ਜਾਵੇਗਾ ਅਤੇ ਹਰ ਸਕੀਮ ਦਾ ਲੋਕਾਂ ਨੂੰ ਲਾਭ ਪਹੁੰਚਾਇਆ ਜਾਵੇਗਾ | ਇਸ ਲਈ 26 ਮਈ ਨੂੰ ਇਕ-ਇਕ ਕੀਮਤੀ ਵੋਟ ਚੋਣ ਨਿਸ਼ਾਨ 'ਝਾੜੂ' ਉੱਪਰ ਪਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਇਆ ਜਾਵੇ ਤਾਂ ਜੋ ਚੋਣ ਜਿੱਤਣ ਦੇ ਬਾਅਦ ਵਾਰਡ ਨੂੰ ਸਰਵਪੱਖੀ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ | ਉਮੀਦਵਾਰ ਮਨਜਿੰਦਰ ਸਿੰਘ ਕਾਕੂ ਨੇ ਵਾਰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਦਾ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਮਨ ਸੰਧੂ ਗਰੇਵਾਲ, ਜਸਕਰਨ ਸਿੰਘ ਲੱਕੀ ਬੁੱਟਰ, ਹਲਕਾ ਕੋਆਰਡੀਨੇਟਰ ਜਸਵੀਰ ਕੌਰ ਬੜੂੰਦੀ, ਮਨਜੀਤ ਕੌਰ ਬੜੂੰਦੀ ਬਲਾਕ ਪ੍ਰਧਾਨ, ਏਕਮਪ੍ਰੀਤ ਕੌਰ ਬੜੂੰਦੀ, ਇੰਦਰਪ੍ਰੀਤ ਕੌਰ ਬੜੂੰਦੀ, ਕੁਲਜੀਤ ਕੌਰ, ਮਿਨਾਕਸ਼ੀ, ਰਾਜੂ ਧੀਂਗੜਾ, ਪਾਰਸ ਜੈਨ, ਨਵਦੀਪ ਬਾਂਸਲ, ਰਣਦੀਪ ਸਿੰਘ ਕੈਲਾ, ਪਵਿੱਤਰ ਸਿੰਘ ਔਲਖ, ਵਿੱਕੀ ਗਰੇਵਾਲ, ਸੁਖਬੀਰਪਾਲ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਲਹਿਰਾ ਨੇ ਲਿਆ ਅਸ਼ੀਰਵਾਦ ਅਗਲੀ ਖ਼ਬਰ ਵਾਰਡ ਨੰਬਰ 9 ਤੋਂ ਕਾਂਗਰਸੀ ਉਮੀਦਵਾਰ ਆਸ਼ੂ ਜੈਨ ਦੇ ਦਫ਼ਤਰ ਦਾ ਉਦਘਾਟਨ ਕਾਮਿਲ ਅਮਰ ਸਿੰਘ ਨੇ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।