02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਾਬਕਾ ਮੁੱਖ ਮੰਤਰੀ ਚੰਨੀ ਤੋਂ ਲਹਿਰਾ ਨੇ ਲਿਆ ਅਸ਼ੀਰਵਾਦ

ਅਜੀਤ ਡੈਸਕ 22-05-2026
ਹੰਬੜਾਂ, 21 ਮਈ (ਮੇਜਰ ਹੰਬੜਾਂ)-ਆਲ ਇੰਡੀਆ ਕਾਂਗਰਸ ਲੀਡਰਸ਼ਿਪ ਵਲੋਂ ਹਲਕਾ ਗਿੱਲ ਦੇ ਕਾਂਗਰਸੀ ਆਗੂ ਦਿਲਾਵਰ ਸਿੰਘ ਲਹਿਰਾ ਨੂੰ ਕਾਂਗਰਸ ਐੱਸ.ਸੀ. ਸੈੱਲ ਪੰਜਾਬ ਦਾ ਵਾਈਸ ਚੇਅਰਮੈਨ ਨਿਯਕੁਤ ਕੀਤਾ ਗਿਆ | ਅਹੁਦਾ ਮਿਲਣ ਉਪਰੰਤ ਉਨ੍ਹਾਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਤੋਂ ਵਿਸ਼ੇਸ਼ ਤੌਰ 'ਤੇ ਅਸ਼ੀਰਵਾਦ ਲਿਆ | ਸਾਬਕਾ ਮੁੱਖ ਮੰਤਰੀ ਚੰਨੀ ਨੇ ਲਹਿਰਾ ਨੁੰ ਵਧਾਈ ਦਿੰਦਿਆਂ ਕਿਹਾ ਕਿ ਉਹ ਡੱਟਕੇ ਕਾਂਗਰਸ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਕੇ ਵਿਧਾਨ ਸਭਾ ਹਲਕਾ ਗਿੱਲ 'ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ | ਇਸ ਮੌਕੇ ਦਿਲਾਵਰ ਸਿੰਘ ਲਹਿਰਾ ਨੇ ਸਮੁੱਚੀ ਲੀਡਰਸ਼ਿੱਪ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਮੈਂ ਦਲਿਤ ਵਰਗ ਦੇ ਹੱਕਾਂ ਦੀ ਰਾਖੀ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਦਲਿਤ ਵਰਗ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਦੱਸ ਕੇ ਉਨ੍ਹਾਂ ਨੂੰ ਪਾਰਟੀ ਨਾਲ ਜੋੜਣ ਦਾ ਯਤਨ ਕਰਾਂਗਾ | ਉਨ੍ਹਾਂ ਆਲ ਇੰਡੀਆ ਨੈਸ਼ਨਲ ਕਾਂਗਰਸ ਐੱਸ.ਸੀ ਸੈੱਲ ਦੇ ਚੇਅਰਮੈਨ ਰਜਿੰਦਰਪਾਲ ਗੌਤਮ, ਪੰਜਾਬ ਕਾਂਗਰਸ ਦੇ ਐੱਸ.ਸੀ. ਵਿੰਗ ਇੰਚਾਰਜ ਸੁਧੀਰ ਚੌਧਰੀ, ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਐੱਸ.ਸੀ. ਸੈੱਲ ਕਾਂਗਰਸ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਕੇ ਦਾ ਵੀ ਵਿਸ਼ੇਸ ਧੰਨਵਾਦ ਕੀਤਾ |
ਪਿਛਲੀ ਖ਼ਬਰ ਵਾਰਡ ਨੰਬਰ-04 ਵਿਚ 'ਆਪ' ਦੀ ਲਹਿਰ ਤੇਜ਼, ਅਮਨਦੀਪ ਸਿੰਘ ਮਾਂਗਟ ਨੇ ਝੋਕਿਆ ਜ਼ੋਰ ਅਗਲੀ ਖ਼ਬਰ ਵਾਰਡ ਨੰਬਰ-14 ਵਿਚ 'ਆਪ' ਉਮੀਦਵਾਰ ਮਨਜਿੰਦਰ ਸਿੰਘ ਕਾਕੂ ਨੇ ਚੋਣ ਮੁਹਿੰਮ ਨੂੰ ਗਰਮਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।