02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਰਡ ਨੰਬਰ-04 ਵਿਚ 'ਆਪ' ਦੀ ਲਹਿਰ ਤੇਜ਼, ਅਮਨਦੀਪ ਸਿੰਘ ਮਾਂਗਟ ਨੇ ਝੋਕਿਆ ਜ਼ੋਰ

ਵਾਰਡ ਨੰਬਰ-04 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਮਾਂਗਟ ਚੋਣ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ: ਬਲਵਿੰਦਰ ਸਿੰਘ ਲਿੱਤਰ <br/> 22-05-2026
ਰਾਏਕੋਟ, 21 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ-2026 ਲਈ ਵਾਰਡ ਨੰਬਰ-04 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਮਾਂਗਟ ਨੇ ਆਪਣਾ ਚੋਣ ਪ੍ਰਚਾਰ ਸਿਖ਼ਰਾਂ 'ਤੇ ਪਹੁੰਚਾ ਦਿੱਤਾ ਹੈ | ਮਾਂਗਟ ਵਲੋਂ ਆਪਣੇ ਸਮੱਰਥਕਾਂ ਸਮੇਤ ਵਾਰਡ ਵਾਸੀਆਂ ਨਾਲ ਲਗਾਤਾਰ ਚੋਣ ਮੀਟਿੰਗਾਂ ਅਤੇ ਡੋਰ-ਟੂ-ਡੋਰ ਸੰਪਰਕ ਦਾ ਸਿਲਸਿਲਾ ਜਾਰੀ ਹੈ | ਇਸ ਦੌਰਾਨ ਵੋਟਰਾਂ ਵਲੋਂ ਮਿਲ ਰਹੇ ਪਿਆਰ ਤੇ ਸਮਰਥਨ ਤੋਂ ਗਦ-ਗਦ ਹੋਏ ਅਮਨਦੀਪ ਸਿੰਘ ਮਾਂਗਟ ਨੇ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ | ਚੋਣ ਪ੍ਰਚਾਰ ਦੌਰਾਨ ਵੋਟਰਾਂ 'ਚ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਵਾਰਡ ਵਾਸੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ, ਸਿੱਖਿਆ, ਬਿਜਲੀ ਤੇ ਰੁਜ਼ਗਾਰ ਦੇ ਖੇਤਰ 'ਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਹ ਵਾਰਡ ਨੰਬਰ-04 ਵਿਚ 'ਝਾੜੂ' ਦੇ ਨਿਸ਼ਾਨ 'ਤੇ ਵੱਧ ਤੋਂ ਵੱਧ ਵੋਟਾਂ ਪਾਉਣਗੇ | ਪ੍ਰਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਅਮਨਦੀਪ ਮਾਂਗਟ ਵੱਲੋਂ ਵਾਰਡ 'ਚ ਚੋਣ ਦਫ਼ਤਰ ਵੀ ਖੋਲਿ੍ਹਆ ਗਿਆ ਹੈ | ਮਾਂਗਟ ਨੇ ਕਿਹਾ ਕਿ ਉਹ ਵਾਰਡ ਨੰਬਰ-04 ਦੇ ਜੰਮਪਲ ਹਨ ਤੇ ਵਾਰਡ ਦੇ ਦੁੱਖ-ਸੁੱਖ ਉਨ੍ਹਾਂ ਦੇ ਆਪਣੇ ਹਨ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਇਮਾਨਦਾਰ ਤੇ ਕੰਮ ਕਰਨ ਵਾਲੇ ਉਮੀਦਵਾਰ ਨੂੰ ਮੌਕਾ ਦੇਣ ਤਾਂ ਜੋ ਵਾਰਡ ਦਾ ਸਰਵਪੱਖੀ ਵਿਕਾਸ ਹੋ ਸਕੇ | ਇਸ ਮੌਕੇ ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਰਾਏਕੋਟ, ਡਾਇਰੈਕਟਰ ਬਲਵੰਤ ਸਿੰਘ ਜੰਟਾ, ਗਿਆਨੀ ਜਸਮੇਲ ਸਿੰਘ, ਡਾਇਰੈਕਟਰ ਜਗਤਾਰ ਸਿੰਘ ਭੈਣੀ ਬੜਿੰਗਾਂ, ਗੁਰਜੀਤ ਸਿੰਘ ਗਿੱਲ, ਅਮਰਜੀਤ ਸਿੰਘ ਭੈਣੀ ਬੜਿੰਗਾ, ਕੁਲਵਿੰਦਰ ਸਿੰਘ ਗੋਰਾ, ਰਵਿੰਦਰ ਸਿੰਘ, ਚਰਨ ਸਿੰਘ ਖੰਗੂੜਾ, ਮਨਦੀਪ ਸਿੰਘ, ਚਮਕੌਰ ਸਿੰਘ, ਗੁਰਿੰਦਰਪਾਲ ਸਿੰਘ, ਲੱਖਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ-10 ਤੋਂ 'ਆਪ' ਉਮੀਦਵਾਰ ਮਨੋਹਰ ਲਾਲ ਲਾਡੀ ਦੇ ਦਫ਼ਤਰ ਦੇ ਉਦਘਾਟਨ ਮੌਕੇ ਉਮੜਿਆ ਵੱਡਾ ਇਕੱਠ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਲਹਿਰਾ ਨੇ ਲਿਆ ਅਸ਼ੀਰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।