02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਰਡ ਨੰਬਰ 2 'ਚ ਤਜਿੰਦਰ ਸਿੰਘ ਜੱਸਲ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 22-05-2026
ਜਗਰਾਉਂ, 21 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 2 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤਜਿੰਦਰ ਸਿੰਘ ਜੱਸਲ ਦੇ ਹੱਕ 'ਚ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਦਿਆਂ ਹਲਕਾ ਇੰਚਾਰਜ ਐੱਸ.ਆਰ. ਕਲੇਰ ਸਾਬਕਾ ਵਿਧਾਇਕ ਵਲੋਂ ਘਰ-ਘਰ ਮੁਹਿੰਮ ਚਲਾਈ ਗਈ | ਇਸ ਦੌਰਾਨ ਇਲਾਕਾ ਵਾਸੀਆਂ ਵਲੋਂ ਭਰਪੂਰ ਪਿਆਰ, ਸਤਿਕਾਰ ਅਤੇ ਸਹਿਯੋਗ ਦਿੱਤਾ ਗਿਆ, ਜਿਸ ਨਾਲ ਚੋਣ ਮੁਹਿੰਮ ਨੂੰ ਨਵੀਂ ਤਾਕਤ ਮਿਲੀ | ਐੱਸ.ਆਰ. ਕਲੇਰ ਨੇ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ ਸਪੱਸ਼ਟ ਕਰਦਾ ਹੈ ਕਿ ਵਾਰਡ ਵਾਸੀ ਵਿਕਾਸ, ਇਮਾਨਦਾਰ ਸੋਚ ਅਤੇ ਨਵੀਂ ਅਗਵਾਈ ਦੇ ਨਾਲ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਮਿਲ ਰਹੇ ਸਮਰਥਨ ਨਾਲ ਜਿੱਤ ਹੋਰ ਮਜ਼ਬੂਤ ਹੁੰਦੀ ਜਾ ਰਹੀ ਹੈ | ਇਸ ਮੌਕੇ ਡਾਇਰੈਕਟਰ ਜਸਵੀਰ ਸਿੰਘ ਦੇਹੜਕਾ ਸਰਪੰਚ, ਅਵਤਾਰ ਸਿੰਘ ਦੇਹੜਕਾ, ਗੋਪਾਲ ਸਿੰਘ ਨੰਬਰਦਾਰ ਭੰਮੀਪੁਰਾ, ਜਗਦੀਸ਼ ਸਿੰਘ ਭੰਮੀਪੁਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਵੀ ਹਾਜ਼ਰ ਰਹੀ | ਉਨ੍ਹਾਂ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਕਾਰੀ ਸੋਚ ਨਾਲ ਜੁੜਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਵਾਰਡ ਨੰਬਰ 23 ਤੋਂ ਅਕਾਲੀ ਉਮੀਦਵਾਰ ਬੀਬੀ ਸੁਖਦੀਪ ਕੌਰ ਧਾਲੀਵਾਲ ਦੇ ਚੋਣ ਦਫ਼ਤਰ ਦਾ ਉਦਘਾਟਨ ਹੋਇਆ ਅਗਲੀ ਖ਼ਬਰ ਵਾਰਡ ਨੰਬਰ-10 ਤੋਂ 'ਆਪ' ਉਮੀਦਵਾਰ ਮਨੋਹਰ ਲਾਲ ਲਾਡੀ ਦੇ ਦਫ਼ਤਰ ਦੇ ਉਦਘਾਟਨ ਮੌਕੇ ਉਮੜਿਆ ਵੱਡਾ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।