11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਮਾਪੇ-ਅਧਿਆਪਕ ਮਿਲਣੀ ਦੌਰਾਨ ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ

ਅਜੀਤ ਡੈਸਕ 01-06-2026
ਭੂੰਦੜੀ, 31 ਮਈ (ਕੁਲਦੀਪ ਸਿੰਘ ਮਾਨ)�ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਮਾਰਟ ਸੈਂਟਰ ਸਕੂਲ ਭੂੰਦੜੀ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਪਿੰਡ ਦੇ ਸਰਪੰਚ ਕੋਮਲਜੀਤ ਸਿੰਘ ਗਰੇਵਾਲ, ਸਮੂਹ ਗ੍ਰਾਮ ਪੰਚਾਇਤ ਮੈਂਬਰਾਂ, ਐੱਸ.ਐੱਮ.ਸੀ. ਕਮੇਟੀ ਦੀ ਚੇਅਰਪਰਸਨ ਕੋਮਲਪ੍ਰੀਤ ਕੌਰ ਅਤੇ ਸਕੂਲ ਦੇ ਸਮੂਹ ਸਟਾਫ਼ ਨੇ ਭਾਗ ਲਿਆ | ਮਿਲਣੀ ਦੌਰਾਨ ਸੈਸ਼ਨ 2025-26 ਦੇ ਸਾਲਾਨਾ ਨਤੀਜਿਆਂ ਦੇ ਆਧਾਰ ‘ਤੇ ਵੱਖ-ਵੱਖ ਕਲਾਸਾਂ ਵਿੱਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਵੀ ਪ੍ਰਸੰਸਾ ਸਰਟੀਫਿਕੇਟ ਭੇਟ ਕੀਤੇ ਗਏ | ਪਿੰਡ ਦੇ ਸਰਪੰਚ ਅਤੇ ਐੱਸ.ਐੱਮ.ਸੀ. ਕਮੇਟੀ ਦੀ ਚੇਅਰਪਰਸਨ ਨੂੰ ਸਕੂਲ ਪ੍ਰਤੀ ਉਨ੍ਹਾਂ ਦੇ ਵਿਸ਼ੇਸ਼ ਸਹਿਯੋਗ ਲਈ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸੈਂਟਰ ਹੈੱਡ ਟੀਚਰ ਜਸਪਾਲ ਸਿੰਘ ਭੱਠਾਧੂਆ ਨੇ ਬੱਚਿਆਂ ਦੇ ਮਾਪਿਆਂ ਨਾਲ ‘ਮਿਸ਼ਨ ਸਮਰੱਥ’ ਤਹਿਤ ਵਿਦਿਆਰਥੀਆਂ ਦੀ ਸਿੱਖਣ ਪ੍ਰਗਤੀ ਅਤੇ ਪ੍ਰਾਪਤ ਕੀਤੇ ਪੱਧਰਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ | ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵਿਚ ਨਿਰੰਤਰ ਸਹਿਯੋਗ ਦੇਣ ਅਤੇ ਘਰ ਵਿਚ ਪੜ੍ਹਾਈ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਵੀ ਪ੍ਰੇਰਿਤ ਕੀਤਾ | ਇਸ ਮੌਕੇ ਸਰਪੰਚ ਕੋਮਲਜੀਤ ਸਿੰਘ ਗਰੇਵਾਲ, ਐੱਸ.ਐੱਮ.ਸੀ. ਚੇਅਰਪਰਸਨ ਕੋਮਲਪ੍ਰੀਤ ਕੌਰ, ਸੈਂਟਰ ਹੈੱਡ ਟੀਚਰ ਜਸਪਾਲ ਸਿੰਘ ਭੱਠਾਧੂਆ, ਪ੍ਰੀਤਮ ਸਿੰਘ, ਗੁਰਦੀਪ ਸਿੰਘ, ਸੰਦੀਪ ਕੌਰ, ਸਰਬਜੀਤ ਕੌਰ ਅਤੇ ਮਿਡ-ਡੇ-ਮੀਲ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ’ਚ ਅਕਾਲੀ ਦਲ ਦੀ ਕਾਰਗੁਜ਼ਾਰੀ ਭਵਿੱਖ ਲਈ ਵੱਡੀ ਚਣੌਤੀ ਅਗਲੀ ਖ਼ਬਰ ਭੂੰਦੜੀ ’ਚ ‘ਮੇਰੀ ਰਸੋਈ’ ਸਕੀਮ ਤਹਿਤ ਫੂਡ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।