12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਮੀਟਿੰਗ

ਅਜੀਤ ਡੈਸਕ 01-06-2026
ਰਾਏਕੋਟ, 31 ਮਈ (ਸੁਸ਼ੀਲ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਮਹੀਨਾ ਵਾਰ ਮੀਟਿੰਗ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰੂਦੁਆਰਾ ਟਾਹਲੀਆਣਾ ਸਾਹਿਬ ਦੇ ਦੀਵਾਨ ਹਾਲ ਵਿਖੇ ਹੋਈ ਜਿਸ ਵਿੱਚ ਸੂਬੇ ਦੇ ਸਕੱਤਰ ਸਰਦਾਰ ਗੁਰਮੇਲ ਸਿੰਘ ਮਾਛੀਕੇ ਅਤੇ ਸੂਬਾ ਮੀਤ ਪ੍ਰਧਾਨ ਸਰਦਾਰ ਗੁਲਜੀਤ ਸਿੰਘ ਬੁਰਜ ਹਰੀ ਸਿੰਘ ਅਤੇ ਜਿਲ੍ਹਾ ਪ੍ਰਧਾਨ ਸਰਦਾਰ ਗੁਰਦੀਪ ਸਿੰਘ ਕਲਸੀਆਂ ਵੀ ਉਚੇਚੇ ਤੌਰ ਤੇ ਹਾਜ਼ਰ ਹੋਏ। ਸਭ ਤੋਂ ਪਹਿਲਾਂ ਪ੍ਰਧਾਨ ਤਜਿੰਦਰ ਸਿੰਘ ਸੰਧੂ ਵੱਲੋਂ ਜਥੇਬੰਦੀ ਦੀ ਚੜਦੀ ਕਲਾ ਲਈ ਅਰਦਾਸ ਕੀਤੀ ਗਈ। ਉਸ ਉਪਰੰਤ ਸੂਬਾ ਸਕੱਤਰ ਗੁਰਮੇਲ ਸਿੰਘ ਮਾਛੀਕੇ ਵੱਲੋਂ ਜਥੇਬੰਦੀ ਦੀਆਂ ਪ੍ਰਾਪਤੀਆਂ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ ਗਈ। ਆਪਣੇ ਸੰਬੋਧਨ ਵਿੱਚ ਉਹਨਾਂ ਕਿਹਾ ਕਿ ਪਿਛਲੇ ਸਮੇਂ ਸੂਬਾ ਪੱਧਰੀ ਸਫਲਤਾ ਪੂਰਵਕ ਰੈਲੀ ਜੋ ਕਿ ਸੰਗਰੂਰ ਵਿਖੇ ਹੋਈ ਸੀ ਸਰਕਾਰ ਵੱਲੋਂ ਪੈਨਲ ਮੀਟਿੰਗ ਕਰਨ ਅਤੇ ਸ਼ਾਰਟਟਰਮ ਕੋਰਸ ਕਰਾ ਕੇ ਰਿਸਟਰੇਸ਼ਨ ਦੇਣ ਦਾ ਪੂਰਨ ਭਰੋਸਾ ਦਿੱਤਾ ਗਿਆ ਸੀ। ਸੂਬਾ ਮੀਤ ਪ੍ਰਧਾਨ ਗੁਲਜੀਤ ਸਿੰਘ ਬੁਰਜ ਹਰੀ ਸਿੰਘ ਨੂੰ ਅੰਮ੍ਰਿਤ ਛਕ ਕੇ ਸਿੰਘ ਸਜਣ ਤੇ ਸਾਰੀ ਜਥੇਬੰਦੀ ਵੱਲੋਂ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਵੱਲੋਂ ਸੂਬਾ ਸਕੱਤਰ ਗੁਰਮੇਲ ਸਿੰਘ ਮਾਛੀਕੇ ਦਾ ਬਲਾਕ ਰਾਏਕੋਟ ਦੀ ਮੀਟਿੰਗ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਕੈਸ਼ੀਅਰ ਪਰਮਿੰਦਰ ਸਿੰਘ ਜੱਸੀ, ਬਲਾਕ ਸਕੱਤਰ ਇੰਦਰਜੀਤ ਸਿੰਘ ਤਲਵੰਡੀ, ਹਰਦੀਪ ਕੁਮਾਰ ਕਲਸੀਆਂ, ਚਰਨਜੀਤ ਕਲਸੀਆਂ, ਜਗਦੀਪ ਅਖਾੜਾ, ਚਰਨ ਦਾਸ ਬੱਸੀਆਂ, ਹਰਪਾਲ ਸਿੰਘ ਲੰਮੇ, ਹਰਬੰਸ ਸਿੰਘ ਡੱਲਾ, ਸੁਖਵੰਤ ਸਿੰਘ, ਇਮਰਾਨ ਕੁਠਾਲਾ, ਗੁਰਪ੍ਰੀਤ ਸਿੰਘ ਰਾਏਕੋਟ ਸਮੇਤ ਹੋਰ ਕਈ ਮੈਂਬਰ ਹਾਜਰ ਸਨ।
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਆਯੋਜਿਤ 'ਵਿਸ਼ਾਲ ਪੰਥਕ ਕਾਨਫ਼ਰੰਸ 'ਚ ਸ਼ਾਮਲ ਹੋਣ ਲਈ ਸੁਲਤਾਨਪੁਰ ਲੋਧੀ ਤੋਂ ਜਥਾ ਰਵਾਨਾ <b... ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ’ਚ ਅਕਾਲੀ ਦਲ ਦੀ ਕਾਰਗੁਜ਼ਾਰੀ ਭਵਿੱਖ ਲਈ ਵੱਡੀ ਚਣੌਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।