10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਝੋਨੇ ਦੀ ਲਵਾਈ ਲਈ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ’ਚ ਸੂਬਾ ਸਰਕਾਰ ਅਸਫਲ-ਸ਼ਿਵਾਲਿਕ

ਅਜੀਤ ਡੈਸਕ 02-07-2026
ਇਆਲੀ/ਥਰੀਕੇ, 1 ਜੁਲਾਈ (ਮਨਜੀਤ ਸਿੰਘ ਦੁੱਗਰੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਲਵਾਈ ਲਈ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਪੋਲ ਉਦੋਂ ਖੁੱਲ੍ਹਦੀ ਜਾਪੀ, ਜਦੋਂ ਦੇਸ਼ ਦੇ ਅੰਨਦਾਤਾ ਕਿਸਾਨ ਨੂੰ ਬਿਜਲੀ ਦੀ ਸਪਲਾਈ ਨਾ ਮਿਲਣ ਕਰਕੇ ਖੇਤਾਂ ਵਿਚਲਾ ਆਪਣਾ ਕੰਮ ਛੱਡ ਕੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਦੇ ਦਫ਼ਤਰਾਂ ਅੱਗੇ ਧਰਨੇ ਲਾਉਣ ਲਈ ਮਜਬੂਰ ਹੋਣਾ ਪਿਆ। ਬਿਜਲੀ ਦੇ ਘੜੀ ਮੁੜੀ ਅਣਐਲਾਨੇ ਕੱਟ ਲੱਗਣ ਨਾਲ ਖੇਤਾਂ ਵਿਚ ਪਾਣੀ ਦਾ ਲੋੜੀਂਦੀ ਮਾਤਰਾ ਵਿਚ ਨਾ ਪਹੁੰਚਣ ਕਰਕੇ ਝੋਨੇ ਦੀ ਲਵਾਈ ਦਾ ਕੰਮ ਪੱਛੜ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪਿਛਲੇ ਚਾਰ ਸਾਲ ਦੀ ਕਾਰਗੁਜ਼ਾਰੀ ਹਰ ਪਾਸੇ ਤੋਂ ਮਨਫ਼ੀ ਰਹੀ ਹੈ। ਇਸ ਦੇ ਰਾਜ ਵਿਚ ਭ੍ਰਿਸ਼ਟਾਚਾਰ ਗੈਂਗਸਟਰਵਾਦ ਅਤੇ ਨਸ਼ੇ ਦਾ ਰੁਝਾਨ ਵਧਿਆ ਹੈ। ਹੁਣ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਖੇਤੀਬਾੜੀ ਵਾਲੀਆਂ ਮੋਟਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਘਰੇਲੂ ਬਿਜਲੀ ਸਪਲਾਈ ਦੇ ਲੱਗਦੇ ਅਣਐਲਾਨੇ ਕੱਟਾ ਤੋਂ ਗਰਮੀ ਦੇ ਸਤਾਏ ਲੋਕ ਵੀ ਡਾਹਡੇ ਪ੍ਰੇਸ਼ਾਨ ਹਨ, ਜਿਸ ਨੂੰ ਲੈ ਕੇ ਕਿਸਾਨ, ਮਜ਼ਦੂਰ ਅਤੇ ਆਮ ਲੋਕ ਸਰਕਾਰ ਦੇ ਇਸ ਰਵੱਈਏ ਤੋਂ ਬੇਹੱਦ ਪਰੇਸ਼ਾਨ ਹਨ। ਇਸ ਦਾ ਖ਼ਮਿਆਜ਼ਾ ਸਰਕਾਰ ਨੂੰ ਆਗਾਮੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ, ਲੋਕ ਇਸ ਤੋਂ ਸਤਾਏ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣ ਲਈ ਪੱਬਾਂ ਭਾਰ ਹਨ।
ਪਿਛਲੀ ਖ਼ਬਰ ਕੰਵਰਪਾਲ ਸਿੰਘ ਬਣੇ ਨਗਰ ਕੌਂਸਲ ਜਗਰਾਓਂ ਦੇ ਪ੍ਰਧਾਨ ਅਗਲੀ ਖ਼ਬਰ ਪੰਜਾਬ ਸਰਕਾਰ ਖ਼ਪਤਕਾਰਾਂ ਨੂੰ ਵਾਅਦੇ ਅਨੁਸਾਰ ਬਿਜਲੀ ਦੇਣ ਤੋਂ ਅਸਮਰੱਥ-ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।