10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਔਰਤਾਂ ਦਾ ‘ਆਪ’ ਸਰਕਾਰ ਪ੍ਰਤੀ ਹੋਰ ਵਿਸ਼ਵਾਸ ਪੱਕਾ ਹੋਇਆ-ਵਿਧਾਇਕ ਜੀਵਨ ਸਿੰਘ ਸੰਗੋਵਾਲ

ਅਜੀਤ ਡੈਸਕ 02-07-2026
ਹੰਬੜਾਂ, 1 ਜੁਲਾਈ (ਮੇਜਰ ਹੰਬੜਾਂ)- ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਔਰਤਾਂ ਨੂੰ ਮਾਣ ਸਤਿਕਾਰ ਦਿੱਤੇ ਜਾਣ ਲਈ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾਂ’ ਸਕੀਮ ਤਹਿਤ ਅੱਜ ਜਨਰਲ ਅਤੇ ਓ.ਬੀ.ਸੀ ਵਰਗ ਦੀਆਂ ਔਰਤਾਂ ਨੂੰ 1000 ਪ੍ਰਤੀ ਮਹੀਨਾ ਦਿੱਤੇ ਜਾਣ ਅਤੇ ਅਨਸੂਚਿਤ ਵਰਗ ਦੀਆਂ ਅੋਰਤਾਂ ਨੂੰ 1500 ਪ੍ਰਤੀ ਮਹੀਨਾ ਦੇਣ ਦੇ ਐਲਾਨ ਮੁਤਾਬਕ ਅੱਜ ਆਪਣਾ ਵਾਅਦਾ ਪੂਰਾ ਕਰਦਿਆਂ ਰਿਜਸਟ੍ਰੇਸ਼ਨ ਪੂਰੀ ਕਰਨ ਵਾਲੀਆਂ ਔਰਤਾਂ ਦੇ ਖ਼ਾਤਿਆਂ ’ਚ ਪੈਸੇ ਆਉਣ ਨਾਲ ਉਨ੍ਹਾਂ ਦਾ ‘ਆਪ’ ਸਰਕਾਰ ਪ੍ਰਤੀ ਭਰੋਸਾ ਹੋਰ ਪੱਕਾ ਹੋਇਆ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਗਿੱਲ ਤੋਂ ਆਪ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਵਿਧਾਨ ਸਭਾ ਹਲਕਾ ਗਿੱਲ ’ਚ ਵੱਡੀ ਗਿਣਤੀ ’ਚ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਕੀਤਾ। ਸੰਗੋਵਾਲ ਨੇ ਕਿਹਾ ਕਿ ਆਪ ਸਰਕਾਰ ਨੇ ਆਪਣੇ ਵਾਦਿਆਂ ਨੂੰ ਪੂਰਾ ਕੀਤਾ ਹੈ ਤੇ ਅੱਜ ਭਗਵੰਤ ਮਾਨ ਸਰਕਾਰ ਦਾ ਲੋਕਾਂ ’ਚ ਸਤਿਕਾਰ ਹੋਰ ਵਧਿਆਂ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਪ ਸਰਕਾਰ ਦੇ ਮੁੜ ਸੱਤ੍ਹਾ ’ਚ ਆਉਣ ਲਈ ਰਾਹ ਪੱਧਰਾ ਹੋਇਆ ਹੈ। ਵਿਧਾਇਕ ਸੰਗੋਵਾਲ ਨੇ ਦਾਅਵੇ ਨਾਲ ਕਿਹਾ ਕਿ ਅੱਜ ਭਗਵੰਤ ਮਾਨ ਸਰਕਾਰ ਨੇ ਆਪਣੀਆਂ ਗਰੰਟੀਆਂ ਨੂੰ ਪੂਰਾ ਕੀਤੇ ਜਾਣ ’ਚ ਮਿਸਾਲ ਕਾਇਮ ਕੀਤੀ ਹੈ, ਔਰਤਾਂ ਦੇ ਖ਼ਾਤਿਆਂ ਤਿੰਨ-ਤਿੰਨ ਮਹੀਨੇ ਦੇ ਇਕੱਠੇ ਪੈਸੇ ਪਾਏ ਜਾਣ ਨੇ ਵਿਰੋਧੀਆਂ ਦੀ ਨੀਂਦ ਹਰਾਮ ਕਰ ਦਿੱਤੀ ਹੈ ਜੋ ਕਿ ਸਾਡੀਆਂ ਮਾਵਾਂ ਭੈਣਾ ਨੂੰ ਕਹਿ ਰਹੇ ਸਨ ਕਿ ਉਨ੍ਹਾਂ ਦੇ ਖਾਤਿਆਂ ’ਚ ਪੈਸੇ ਨਹੀਂ ਆਉਣਗੇ, ਪਰ ਅੱਜ ਭਗਵੰਤ ਮਾਨ ਸਰਕਾਰ ਨੇ ਔਰਤਾਂ ਦੇ ਖ਼ਾਤਿਆਂ ’ਚ ਪੈਸੇ ਪਾ ਕੇ ਉਨ੍ਹਾਂ ਦਾ ਮਨ ਜਿੱਤਿਆ ਹੈ।
ਪਿਛਲੀ ਖ਼ਬਰ ਦਰਸ਼ਨ ਸਿੰਘ ਸ਼ਿਵਾਲਿਕ ਦੇ ਸਾਥ ਨਾਲ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ’ ਨੂੰ ਵੱਡੀ ਮਜ਼ਬੂਤੀ ਮਿਲੀ-ਜਗਰੂਪ ਸਿੰਘ ਖ਼ਾਲ... ਅਗਲੀ ਖ਼ਬਰ ਬਿਜਲੀ ਦੇ ਵਧ ਰਹੇ ਕੱਟਾਂ ਨੇ ਜਨਜੀਵਨ ਕੀਤਾ ਪ੍ਰਭਾਵਿਤ -ਭੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।