08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਇਯਾਲੀ ਵਲੋਂ ਸੈਸ਼ਨ ’ਚ ਡੀ.ਏ., ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਰੱਖੀ

ਮੁੱਲਾਂਪੁਰ-ਦਾਖਾ, 7 ਅਗਸਤ (ਨਿਰਮਲ ਸਿੰਘ ਧਾਲੀਵਾਲ)- ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਮਨਪ੍ਰੀਤ ਸਿੰਘ ਇਯਾਲੀ ਐੱਮ. ਐੱਲ.

ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ 08-08-2026
ਮੁੱਲਾਂਪੁਰ-ਦਾਖਾ, 7 ਅਗਸਤ (ਨਿਰਮਲ ਸਿੰਘ ਧਾਲੀਵਾਲ)- ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ. ਵਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ. ਬਕਾਏ ਤੁਰੰਤ ਜਾਰੀ ਕਰਨ ਦੇ ਨਾਲ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਕੀਤੀ। ਇਯਾਲੀ ਕਿਹਾ ਕਿ ਪੰਜਾਬ ਸਰਕਾਰ ਨੇ ਕੁਝ ਟੀਚਰਾਂ ਦੀਆਂ ਤਨਖ਼ਾਹਾਂ ਭਾਵੇਂ ਵਧਾ ਦਿੱਤੀਆਂ ਗਈਆਂ, ਪਰ ਬਹੁਤਾਦ ਮੁਲਾਜ਼ਮਾਂ ਨੂੰ ਸਰਕਾਰ ਰੈਗੂਲਰ ਨਹੀਂ ਕਰ ਰਹੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ’ਚ ਅੱਜ ਵੀ ਸੈਂਕੜੇ ਅਧਿਆਪਕ ਤੁੱਛ ਜਿਹੀ ਤਨਖ਼ਾਹ ’ਤੇ ਡਿਊਟੀ ਕਰ ਰਹੇ ਹਨ। ਉਨ੍ਹਾਂ ਮੁਲਾਜ਼ਮਾਂ ਦਾ ਡੀ.ਏ. ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕਰਨ ਦੇ ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਰਾਏਕੋਟ ’ਚ ਧੂਮਧਾਮ ਨਾਲ ਕੱਢੀ ਝੰਡੇ ਦੀ ਸ਼ੋਭਾ ਯਾਤਰਾ ਕ੍ਰਿਕਟ ਕੱਪ ਰਾਏਕੋਟ ਦੌਰਾਨ ਅਕਾਲੀ ਆਗੂ ਡਾ: ਹਰਪਾਲ ਸਿੰਘ ਗਰੇਵਾ... ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਸਾਲ ਦੇ ਵਿਦਿਆਰਥੀਆਂ ਨੇ ਕਬੱਡੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।